06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੁਲਿਸ ਵਲੋਂ ਫਿਰੌਤੀਆਂ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ <br/>

Ad Position 21
repet_subhas-goyals [Copy P29]
ਡੀ.ਐਸ.ਪੀ. ਹਰੀਸ਼ ਪਹਿਲ ਤੇ ਐਸ.ਐਚ.ਓ. ਗਗਨਦੀਪ ਸਿੰਘ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ | ਤਸਵੀਰ : ਬੰਮਰਾਹ, ਬਾਵਾ <br/> 24-09-2025
ਘੁਮਾਣ, 23 ਸਤੰਬਰ (ਬੰਮਰਾਹ, ਬਾਵਾ)-ਘੁਮਾਣ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਫਿਰੌਤੀਆਂ ਮੰਗਣ ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਦੇ ਹੱਥੀਂ ਚੜ ਗਏ | ਥਾਣਾ ਘੁਮਾਣ ਵਿਖੇ ਡੀ.ਐੱਸ.ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਘੁਮਾਣ ਦੀ ਪੁਲਿਸ ਵਲੋਂ ਐੱਸ.ਐੱਚ.ਓ. ਗਗਨਦੀਪ ਸਿੰਘ ਦੀ ਅਗਵਾਈ 'ਚ ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਵਿਚ ਸੀ.ਆਈ.ਏ. ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਵੀ ਵੱਡਾ ਸਹਿਯੋਗ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਘੁਮਾਣ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਤੇ 50 ਲੱਖ ਦੀ ਫਿਰੌਤੀ ਮੰਗੀ ਗਈ | ਫਿਰੌਤੀ ਨਾ ਦੇਣ 'ਤੇ 16 ਅਗਸਤ ਨੂੰ ਅਣਪਛਾਤੇ ਵਿਅਕਤੀ ਵਲੋਂ ਉਨ੍ਹਾਂ ਦੇ ਘਰ ਦੇ ਗੇਟ 'ਤੇ ਗੋਲੀ ਚਲਾ ਦਿੱਤੀ | ਘੁਮਾਣ ਪੁਲਿਸ ਵਲੋਂ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ | ਇਸ ਘਟਨਾ ਤੋਂ ਬਾਅਦ ਪਿੰਡ ਪੁਰਾਣਾ ਬੱਲੜਵਾਲ ਦੇ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਵੀ ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ | 15 ਸਤੰਬਰ ਨੂੰ ਸੁਖਦੇਵ ਸਿੰਘ ਪੁਰਾਣਾ ਬਲੜਵਾਲ ਦੇ ਘਰ ਦੇ ਬਾਹਰ ਵੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬਹੁਤ ਹੀ ਗੰਭੀਰਤਾ ਨਾਲ ਇਨ੍ਹਾਂ ਦੋਵਾਂ ਮਸਲਿਆਂ ਨੂੰ ਲਿਆ ਤੇ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਦੋਵਾਂ ਕੇਸਾਂ ਵਿਚ ਗੋਲੀ ਚਲਾਉਣ ਵਾਲਾ ਵਿਅਕਤੀ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਰਿਆਰ ਨੂੰ 19 ਸਤੰਬਰ ਨੂੰ ਗਿ੍ਫ਼ਤਾਰ ਕੀਤਾ | ਉਸ ਪਾਸੋਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਇਕ ਪਿਸਤੌਲ 32 ਬੋਰ ਸਮੇਤ ਇਕ ਜ਼ਿੰਦਾ ਰੌਦ ਬਰਾਮਦ ਕੀਤਾ | ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਇਨ੍ਹਾਂ ਦੋਵਾਂ ਕੇਸਾਂ ਵਿਚ ਮੁੱਖ ਸਾਜਿਸ਼ਘੜਤਾ ਪਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਗੁਰਨਾਮ ਸਿੰਘ ਵਾਸੀ ਸੱਖੋਵਾਲ ਹੈ, ਜੋ ਕਿ ਇਕ ਸਾਲ ਤੋਂ ਬੈਲਜੀਅਮ ਵਿਚ ਰਹਿ ਰਿਹਾ ਸੀ | ਡੀ.ਐਸ.ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਲੋਂ ਫਿਰੌਤੀਆਂ ਮੰਗਣ ਲਈ ਬੈਲਜੀਅਮ ਤੋਂ ਫੋਨ ਲਗਾਇਆ ਜਾਂਦਾ ਸੀ ਅਤੇ ਤਿੰਨ-ਚਾਰ ਵਿਅਕਤੀਆਂ ਨਾਲ ਰਲ ਕੇ ਆਪਣਾ ਗਰੋਹ ਬਣਾਇਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਕੇਸਾਂ ਵਿਚ ਹੁਣ ਤੱਕ 2 ਵਿਅਕਤੀਆਂ ਰਣਜੀਤ ਸਿੰਘ ਪਿੰਡ ਬਰਿਆਰ ਤੇ ਭੁਪਿੰਦਰ ਸਿੰਘ ਪਿੰਡ ਬੱਲੜਵਾਲ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਅਗਲੀ ਛਾਣਬੀਣ ਕੀਤੀ ਜਾਵੇਗੀ | ਇਸ ਮੌਕੇ ਐਸ.ਐਚ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੇਸਾਂ ਦੀ ਤਹਿ ਤੱਕ ਜਾਣ ਲਈ ਬਹੁਤ ਮੁਸ਼ੱਕਤ ਕਰਨੀ ਪਈ | ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਵਿਚ ਰਹਿੰਦੇ ਦੋ ਦੋਸ਼ੀਆਂ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਵਲੋਂ ਵੱਖ-ਵੱਖ ਸੜਕਾਂ 'ਤੇ ਨੀਹ ਪੱਥਰ ਰੱਖੇ <br/> ਅਗਲੀ ਖ਼ਬਰ ਮੰਡੀਆਂ 'ਚ ਕਿਸਾਨਾਂ ਦੀ ਜਿਨਸ ਦੀ ਖਰੀਦ ਦੇ ਪ੍ਰਬੰਧ ਮੁਕੰਮਲ-ਵਿਧਾਇਕ ਰੰਧਾਵਾ <br/>
Ad Position 24