07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਭਾਰਤ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲੇ-ਬਾਜਵਾ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਭਾਰਤ ਸਰਕਾਰ ਨੇ ਅਪ੍ਰੇਸ਼ਨ ਸਿੰਧੂਰ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਸੀ | ਹੁਣ ਦੋਵਾਂ ਦੇਸ਼ਾਂ ਦੀ ਸਥਿਤੀ ਆਮ ਹੋ ਗਈ ਹੈ, ਪਰ ਅਜੇ ਤੱਕ ਭਾਰਤ ਸਰਕਾਰ ਨੇ ਲਾਂਘਾ ਨਹੀਂ ਖੋਲਿਆ, ਜਿਸ ਨਾਲ ਦੁਨੀਆਂ ਭਰ ਵਿਚ ਵੱਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵਿਚ ਭਾਰੀ ਰੋਸ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਨਾਰੋਵਾਲ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਆਮ ਸ਼ਰਧਾਲੂਆਂ ਲਈ ਦੁਬਾਰਾ ਖੋਲ ਦਿੱਤਾ ਹੈ ਅਤੇ 22 ਸਤੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 486ਵਾਂ ਜੋਤੀ ਜੋਤ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ, ਪਰ ਇਸ ਸਮਾਗਮ ਵਿਚ ਭਾਰਤ ਤੋਂ ਜਾਣ ਵਾਲੀਆਂ ਸੰਗਤਾਂ ਹਿੱਸਾ ਨਹੀਂ ਲੈ ਸਕੀਆਂ, ਜਿਸ ਕਾਰਨ ਸਿੱਖ ਜਥੇਬੰਦੀਆਂ ਵਿਚ ਭਾਰਤ ਸਰਕਾਰ ਪ੍ਰਤੀ ਨਰਾਜ਼ਗੀ ਹੈ | ਸ: ਬਾਜਵਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਦੁਨੀਆਂ ਭਰ ਵਿਚ ਵੱਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਨੂੰ ਫ਼ੜਨ ਗਈ ਪੁਲਿਸ ਪਾਰਟੀ 'ਤੇ ਹਮਲਾ <br/> ਅਗਲੀ ਖ਼ਬਰ 'ਪਰਾਲੀ ਪ੍ਰੋਟੈਕਸ਼ਨ ਫੋਰਸ' ਰਾਹੀਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ 'ਜ਼ੀਰੋ' ਕੀਤਾ ਜਾਵੇਗਾ-ਜ਼ਿਲ੍ਹਾ ਪ੍...
Ad Position 24