ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ 10 ਲੱਖ ਸਿਹਤ ਸਕੀਮ ਬਹੁਤ ਹੀ ਸ਼ਾਲਾਘਾਯੋਗ ਹੈ, ਜਿਸ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਚੂਹੇਵਾਲ ਦੇ ਸਾਬਕਾ ਸਰਪੰਚ ਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਮੀਡੀਆ ਸਲਾਹਕਾਰ ਦਲਜੀਤ ਸਿੰਘ ਬੰਮਰਾਹ ਨੇ ਕੀਤਾ | ਡਾ. ਚੱਬੇਵਾਲ ਨਾਲ ਮੁਲਾਕਾਤ ਦੌਰਾਨ ਸ: ਬਮਰਾਹ ਨੇ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਤਹਿਤ 2000 ਬਿਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੋਵੇਗਾ | ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ ਇਹ ਸਬੂਤ ਦੇਣਾ ਪਵੇਗਾ ਕਿ ਉਹ ਪੰਜਾਬ ਦਾ ਵਾਸੀ ਹਾਂ, ਇਸ ਲਈ ਉਸ ਦਾ ਆਧਾਰ ਕਾਰਡ, ਵੋਟਰ ਕਾਰਡ ਜਾਂ ਪਾਸਪੋਰਟ ਚੱਲ ਜਾਵੇਗਾ | ਇਹ ਸਿਹਤ ਕਾਰਡ ਕਿਸੇ ਵੀ ਜਾਤ, ਧਰਮ ਜਾਂ ਕਲਾਸ ਦੇ ਨਾਲ ਨਹੀਂ ਜੁੜਿਆ ਹੋਵੇਗਾ, ਹਰ ਪੰਜਾਬੀ ਪਰਿਵਾਰ ਕੋਲ ਇਹ 10 ਲੱਖ ਦਾ ਕਾਰਡ ਹੋਵੇਗਾ |