ਪਠਾਨਕੋਟ, 24 ਸਤੰਬਰ (ਸੰਧੂ)-ਅੱਜ ਸ਼ਿਵ ਸ਼ਕਤੀ ਨਾਟਕ ਕਲੱਬ ਦੇ ਪ੍ਰਧਾਨ ਹਰੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਦੂਜੀ ਰਾਤ ਦੇ ਰਾਮ-ਲੀਲ੍ਹਾ ਦਾ ਮੰਚਨ ਸਮਾਪਤ ਹੋਇਆ | ਜਿਸ ਦਾ ਉਦਘਾਟਨ ਜ਼ਿਲ੍ਹਾ ਪਠਾਨਕੋਟ ਦੇ ਪ੍ਰਸਿੱਧ ਕਵੀ ਤੇ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਸਾਬਕਾ ਨਿਗਰਾਨ ਇੰਜੀ: ਨਰੇਸ਼ ਮਹਾਜਨ ਨਿਰਗੁਣ ਨੇ ਕੀਤਾ, ਜੋ ਮੁੱਖ ਮਹਿਮਾਨ ਵਜੋਂ ਪੁੱਜੇ ਸਨ | ਕਲੱਬ ਦੇ ਸਾਰੇ ਮੈਂਬਰਾਂ ਨੇ ਮੁੱਖ ਮਹਿਮਾਨ ਦਾ ਹਾਰ ਪਾ ਕੇ ਸਵਾਗਤ ਕੀਤਾ ਤੇ ਨਰੇਸ਼ ਮਹਾਜਨ ਨਿਰਗੁਣ ਨੇ ਰਿਬਨ ਕੱਟ ਕੇ ਸਵੈਯੰਵਰ ਦੀ ਦੂਜੀ ਰਾਤ ਦਾ ਉਦਘਾਟਨ ਕੀਤਾ | ਇਸ ਮੌਕੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਨਰੇਸ਼ ਮਹਾਜਨ ਨੇ ਕਿਹਾ ਕਿ ਅਜਿਹੇ ਧਾਰਮਿਕ ਸੰਮੇਲਨ ਵਿਚ ਹਿੱਸਾ ਲੈਣ ਦਾ ਮੌਕਾ ਮਿਲਣਾ ਬਹੁਤ ਵੱਡਾ ਸੁਭਾਗ ਹੈ ਤੇ ਉਨ੍ਹਾਂ ਕਿਹਾ ਕਿ ਜੋ ਭਗਵਾਨ ਰਾਮ ਦੀ ਲੀਲ੍ਹਾ ਵੇਖਦਾ ਹੈ, ਉਸ ਨੂੰ ਸੰਸਕਾਰਾਂ ਦਾ ਖ਼ਜ਼ਾਨਾ ਮਿਲਦਾ ਹੈ | ਅੰਤ 'ਚ ਕਲੱਬ ਦੇ ਪ੍ਰਧਾਨ ਹਰੀਸ਼ ਸ਼ਰਮਾ ਅਤੇ ਸਾਰੇ ਮੈਂਬਰਾਂ ਵਲੋਂ ਸਮਰਿਧੀ ਨੇ ਮੁੱਖ ਮਹਿਮਾਨ ਨਰੇਸ਼ ਮਹਾਜਨ ਨੂੰ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰੀਸ਼ ਸ਼ਰਮਾ, ਮਨੀਸ਼ ਸ਼ਰਮਾ ਸਾਹਿਬ, ਮੰਨਾ, ਸੰਨੀ ਦੀਪੂ ਮੌਜੂਦ ਸਨ |