ਪਠਾਨਕੋਟ, 24 ਸਤੰਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ 4.91 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ ਦੋ ਦੇ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਸਾਹਿਲ ਵਾਸੀ ਗੋਪੀਪੁਰ ਪਠਾਨਕੋਟ ਨੂੰ 4.91 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਿਸ ਦੇ ਖ਼ਿਲਾਫ਼ ਐਨ.ਡੀ.ਪੀ..ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰੀ ਪਾਈ ਗਈ ਅਤੇ ਇਕ ਭਗੌੜਾ ਅਜੇ ਕੁਮਾਰ ਨੂੰ ਕਾਬੂ ਕੀਤਾ ਗਿਆ |