29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਭਾਰੀ ਕਟੌਤੀ ਨਾਲ ਹਰ ਵਰਗ ਨੂੰ ਫਾਇਦਾ-ਸ਼ਿੰਦਾ

Ad Position 21
No active advertisement
ਅਜੀਤ ਡੈਸਕ 25-09-2025
ਤਾਰਾਗੜ੍ਹ, 24 ਸਤੰਬਰ (ਸੋਹਨ ਲਾਲ)-ਤਾਰਾਗੜ੍ਹ ਮੰਡਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਵਰਕਰ ਸਾਬਕਾ ਸਰਪੰਚ ਬਕਨੌਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਜੀ.ਐਸ.ਟੀ. ਦਰਾਂ 'ਚ ਭਾਰੀ ਕਟੌਤੀ ਨਾਲ ਹਰ ਵਰਗ ਨੂੰ ਫ਼ਾਇਦਾ ਮਿਲੇਗਾ | ਉਨ੍ਹਾਂ ਕੇਂਦਰ ਸਰਕਾਰ ਵਲੋਂ ਕੀਤੇ ਇਸ ਫ਼ੈਸਲੇ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਇਸ ਮਹੱਤਵਪੂਰਨ ਕਟੌਤੀ ਬਹੁਤ ਹੀ ਵੱਡਾ ਕਦਮ ਹੈ | ਉਨ੍ਹਾਂ ਦੱਸਿਆ ਕਿ ਹੁਣ ਟੈਕਸ ਸਲੈਬ 5 ਅਤੇ 18 ਫੀਦਸੀ ਤੱਕ ਸੀਮਤ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਹਰ ਵਰਗ ਦੇ ਲੋਕਾਂ ਦਾ ਲਾਭ ਹੋਵੇਗਾ, ਚਾਹੇ ਉਹ ਵਪਾਰੀ ਹੋਵੇ ਜਾਂ ਆਮ ਜਨਤਾ | ਵਿਰੋਧੀ ਪਾਰਟੀਆਂ ਨੂੰ ਇਸ ਦੀ ਪੂਰੀ ਜਾਣਕਾਰੀ ਨਾ ਹੋਣ ਨਾਲ ਭਾਰਤੀ ਜਨਤਾ ਪਾਰਟੀ 'ਤੇ ਸਵਾਲ ਚੁੱਕ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਅਰਥ ਵਿਵਸਥਾ ਨੂੰ ਸੌਖਾ ਤੇ ਪਾਰਦਰਸ਼ੀ ਬਣਾਉਣ ਲਈ ਇਕ ਅਹਿਮ ਕਦਮ ਸਾਬਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡ ਮੰਜੀਰੀ ਜੱਟਾਂ, ਫਰਵਾਲ, ਬਸਾਊ ਬਾੜਵਾਂ ਤੇ ਰਮਕਾਲਮਾਂ ਵਿਖੇ ਲਗਾਏ ਮੈਡੀਕਲ ਕੈਂਪ ਅਗਲੀ ਖ਼ਬਰ ਹੈਰੋਇਨ ਸਮੇਤ ਭਗੌੜਾ ਕਾਬੂ
Ad Position 24