29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹੜ੍ਹ ਪ੍ਰਭਾਵਿਤ ਪਿੰਡ ਮੰਜੀਰੀ ਜੱਟਾਂ, ਫਰਵਾਲ, ਬਸਾਊ ਬਾੜਵਾਂ ਤੇ ਰਮਕਾਲਮਾਂ ਵਿਖੇ ਲਗਾਏ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 25-09-2025
ਤਾਰਾਗੜ੍ਹ, 24 ਸਤੰਬਰ (ਸੋਹਨ ਲਾਲ)-ਪੰਜਾਬ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਹਰੇਕ ਹੜ੍ਹ ਪ੍ਰਭਾਵਿਤ ਪਰਿਵਾਰ ਤੱਕ ਪਹੁੰਚ ਕੀਤੀ ਜਾਵੇ | ਹੁਣ ਅੱਜ ਇਕ ਵਾਰ ਫਿਰ 4 ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੈਗਾ ਮੈਡੀਕਲ ਕੈਂਪ ਲਗਾਏ ਗਏ ਹਨ | ਜਿਸ ਤੋਂ ਲੋਕਾਂ ਨੇ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਸਿਹਤ ਵਿਭਾਗ ਵਲੋਂ ਲਗਾਏ ਮੈਡੀਕਲ ਕੈਂਪਾਂ 'ਚ ਦੌਰੇ ਦੌਰਾਨ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਬਹੁਤ ਸਾਰੇ ਖੇਤਰ ਅੰਦਰ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਵੱਡਾ ਖੇਤਰ ਪ੍ਰਭਾਵਿਤ ਹੋਇਆ ਤੇ ਹੁਣ ਹੌਲੀ-ਹੌਲੀ ਇਨ੍ਹਾਂ ਹੜ੍ਹਾਂ ਦੀ ਮਾਰ ਤੋਂ ਬਾਹਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਅਕਸਰ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ | ਇਸ ਲਈ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਲਗਾਤਾਰ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ | ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਕੈਬਨਿਟ ਮੰਤਰੀ ਪੰਜਾਬ ਵਲੋਂ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਯੂਥ ਪ੍ਰਧਾਨ ਭੋਆ ਤਰਸੇਮ, ਹੈਰੀ, ਸਾਹਿਲ ਰਮਕਾਲਮਾਂ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਬਲਾਕ ਪ੍ਰਧਾਨ ਸੁਰਜੀਤ ਸਿੰਘ ਲਵਲੀ, ਸਰਪੰਚ ਬਮਿਆਲ ਮੁਨੀਸ਼ ਗੁਪਤਾ, ਦਲਬੀਰ ਸਿੰਘ ਫਰਵਾਲ, ਮੁਕੇਸ਼ ਸ਼ਰਮਾ, ਸਰਪੰਚ ਰਮਕਾਲਮਾਂ ਸਰੋਜ ਬਾਲਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਰੌਸ਼ਨ ਭਗਤ, ਸੋਹਣ ਸਾਹਪੁਰ ਕੰਢੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਵਿਖੇ ਡੀ.ਪੀ.ਈ. ਬਾਬੂ ਸਿੰਘ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਭਾਰੀ ਕਟੌਤੀ ਨਾਲ ਹਰ ਵਰਗ ਨੂੰ ਫਾਇਦਾ-ਸ਼ਿੰਦਾ
Ad Position 24