29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਗਵਾਨ ਵਾਲਮੀਕਿ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-09-2025
ਪਠਾਨਕੋਟ, 24 ਸਤੰਬਰ (ਵਿਨੋਦ)-ਭਗਵਾਨ ਵਾਲਮੀਕਿ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਲੈ ਕੇ ਇਕ ਵਫ਼ਦ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੇ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਮਿਲਿਆ ਤੇ ਭਗਵਾਨ ਵਾਲਮੀਕਿ ਦੀ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਪੰਜਾਬ ਪ੍ਰਧਾਨ ਅਮਿਤ ਰੰਧਾਵਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਸਾਡੀ ਸਾਰਿਆਂ ਦੀ ਆਸਥਾ ਦੇ ਕੇਂਦਰ ਹਨ ਤੇ ਉਨ੍ਹਾਂ ਦੀ ਇਸ ਤਰ੍ਹਾਂ ਇਤਰਾਜ਼ਯੋਗ ਵੀਡੀਓ ਬਣਾਉਣ ਵਾਲਾ ਤੇ ਜੋ ਵੀ ਉਸ ਨੂੰ ਵਾਇਰਲ ਕਰਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕਿਸੇ ਵੀ ਵਿਅਕਤੀ ਨੂੰ ਅਧਿਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਚਾਹੇ ਕਿਸੇ ਵੀ ਧਰਮ ਦਾ ਮਾਮਲਾ ਹੋਵੇ, ਕਿਸੇ ਵੀ ਧਰਮ ਦੇ ਖ਼ਿਲਾਫ਼ ਕੋਈ ਵੀ ਇਤਰਾਜ਼ਯੋਗ ਵੀਡੀਓ ਨਹੀਂ ਪਾਉਣੀ ਚਾਹੀਦੀ | ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਵੀਡੀਓ ਬਣਾਉਣ ਵਾਲੇ ਤੇ ਉਸ ਨੂੰ ਵਾਇਰਲ ਕਰਨ ਵਾਲੇ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਪੰਜਾਬ ਜਨਰਲ ਸਕੱਤਰ ਕਮਲ ਗਿੱਲ, ਲੀਗਲ ਐਡਵਾਈਜ਼ਰ ਐਡਵੋਕੇਟ ਬਿਕਰਮ ਸ਼ਰਮਾ, ਵਿਕਾਸ ਸਹੋਤਾ, ਸ਼ੀਤਲ ਕੁਮਾਰ, ਰਾਹੁਲ ਸਿੱਧੂ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਖੋਚੱਕ ਵਿਖੇ ਆਮ ਇਜਲਾਸ ਅਗਲੀ ਖ਼ਬਰ ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24