29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-09-2025
ਪਠਾਨਕੋਟ, 24 ਸਤੰਬਰ (ਵਿਨੋਦ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਨੇ ਪਠਾਨਕੋਟ ਦੇ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਉੱਪਲ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗਾਂ ਦਾ ਇਕ ਮੰਗ ਪੱਤਰ ਸੌਂਪਿਆ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਭਾਸ਼ ਚੰਦਰ, ਰਵੀ ਦੱਤ ਸ਼ਰਮਾ, ਰਾਜੇਂਦਰ ਧੀਮਾਨ, ਰਾਮਦਾਸ ਅਤੇ ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਰਾਜੇਂਦਰ ਕੁਮਾਰ, ਮਨੋਹਰ ਲਾਲ, ਅਸ਼ੋਕ ਕੁਮਾਰ, ਮੋਹਨ ਸਿੰਘ, ਸੁਰਿੰਦਰ ਸੈਣੀ ਤੇ ਸੁਰੇਸ਼ ਕੁਮਾਰ ਨੇ ਕਿਹਾ ਕਿ ਦੇਸ਼ ਭਰ ਦੇ ਰਾਜ ਸਰਕਾਰੀ ਕਰਮਚਾਰੀ ਤੇ ਅਧਿਆਪਕ ਆਪਣੀਆਂ ਹੇਠ ਲਿਖੀਆਂ ਮੰਗਾਂ ਨੂੰ ਪ੍ਰਾਪਤ ਕਰਨ ਲਈ ਵੱਖ-ਵੱਖ ਸੰਘਰਸ਼ ਕਰ ਰਹੇ ਹਨ | ਸੀਨੀਅਰ ਆਗੂ ਰਾਜਿੰਦਰ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਸੀ ਕਿ ਮੰਗਾਂ ਦਾ ਮੰਗ ਪੱਤਰ ਸਰਕਾਰ ਨੂੰ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮਾਧੋਪੁਰ ਹੈੱਡ ਵਰਕਸ ਦੇ ਸਵਰਗੀ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਤੋਂ 4 ਲੱਖ ਰੁਪਏ ਤੇ ਪ੍ਰਧਾਨ ਮੰਤਰੀ ਰਾਹਤ ਫ਼ੰਡ ਤੋਂ 2,00,000 ਰੁਪਏ ਮਿਲਣਗੇ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨਾ ਸਾੜਨ ਦੀ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਪਾ ਐਕਟ ਤਹਿਤ 25 ਦੁਕਾਨਦਾਰਾਂ ਦੇ ਚਲਾਨ ਕੱਟੇ
Ad Position 24