29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਬਾਬਾ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 25-09-2025
ਕੋਟਲੀ ਸੂਰਤ ਮੱਲ੍ਹੀ, 24 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਬਾਬਾ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪੰਜਾਬੀ ਅਧਿਆਪਕਾ ਮੈਡਮ ਨਰਪਜੀਤ ਕੌਰ ਦੇ ਵਿਸ਼ੇਸ਼ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਦੀ ਮਹਾਨਤਾ ਤੇ ਉਸ ਦੇ ਮਿੱਠੇ ਸੁਭਾਅ ਬਾਰੇ ਜਾਣੂ ਕਰਵਾਇਆ | ਇਸ ਤੋਂ ਬਾਅਦ ਹਰਨੂਰ ਖੈਹਿਰਾ ਨੇ ਪੰਜਾਬੀ ਬੋਲੀ 'ਤੇ ਸੁੰਦਰ ਕਵਿਤਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਵਿਦਿਆਰਥਣ ਜੈਸਿਕਾ ਨੇ ਵੀ ਆਪਣੀ ਕਵਿਤਾ ਰਾਹੀਂ ਪੰਜਾਬੀ ਪ੍ਰੇਮ ਨੂੰ ਹੋਰ ਮਜ਼ਬੂਤ ਕੀਤਾ | ਸਮਾਗਮ ਵਿਚ ਮੈਡਮ ਪਿ੍ੰਸਬੀਰ ਕੌਰ ਨੇ ਪ੍ਰੇਰਣਾਦਾਇਕ ਭਾਸ਼ਣ ਕਰਦੇ ਹੋਏ ਪੰਜਾਬੀ ਸੱਭਿਆਚਾਰ ਨੂੰ ਸਾਂਭਣ ਦੀ ਅਪੀਲ ਕੀਤੀ | ਪਿ੍ੰਸੀਪਲ ਸੋਨੀਆ ਮਹਾਜਨ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਣ ਅਤੇ ਇਸ ਨੂੰ ਆਪਣੀ ਰੋਜ਼ਾਨਾ ਜੀਵਨ ਵਿਚ ਬੋਲਣ ਲਈ ਪ੍ਰੇਰਿਤ ਕੀਤਾ | ਡਾਇਰੈਕਟਰ ਅਯੋਧ ਸਿੰਘ ਨੇ ਪੰਜਾਬੀ ਮਾਂ ਬੋਲੀ ਉਤੇ ਆਪਣੀ ਖੁਦ ਦੀ ਲਿਖੀ ਕਵਿਤਾ ਪੜ੍ਹ ਕੇ ਸਭ ਦੇ ਦਿਲ ਜਿੱਤ ਲਏ | ਐੱਮ.ਡੀ. ਹਰਦਿਆਲ ਸਿੰਘ ਭੱਟੀ ਤੇ ਚੇਅਰਪਰਸਨ ਮੈਡਮ ਬਲਜਿੰਦਰ ਕੌਰ ਨੇ ਵੀ ਸਮਾਗਮ ਵਿਚ ਆਪਣੀ ਹਾਜ਼ਰੀ ਭਰੀ ਤੇ ਵਿਦਿਆਰਥੀਆਂ ਨੂੰ ਪੰਜਾਬੀ ਨਾਲ ਡੁੂੰਘਾ ਪਿਆਰ ਕਰਨ ਲਈ ਉਤਸ਼ਾਹਿਤ ਕੀਤਾ | ਇਹ ਸਮਾਗਮ ਵਿਦਿਆਰਥੀਆਂ ਲਈ ਨਾ ਸਿਰਫ਼ ਸਿੱਖਣਯੋਗ ਰਿਹਾ, ਬਲਕਿ ਉਨ੍ਹਾਂ ਦੇ ਅੰਦਰ ਪੰਜਾਬੀ ਮਾਂ ਬੋਲੀ ਪ੍ਰਤੀ ਗਹਿਰਾ ਮਾਣ ਵੀ ਜਗਾਉਣ ਵਾਲਾ ਸਾਬਤ ਹੋਇਆ | ਇਸ ਮੌਕੇ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ. ਬਾਜਵਾ ਸਕੂਲ ਕਾਦੀਆਂ ਦੇ ਰਮਨਪ੍ਰੀਤ ਸਿੰਘ ਨੂੰ ਮਾਰਵਲ ਆਫ਼ ਸਹੋਦਿਆ ਟਰਾਫ਼ੀ ਨਾਲ ਸਨਮਾਨਿਤ ਕੀਤਾ ਅਗਲੀ ਖ਼ਬਰ ਚੋਪੜਾ ਪਰਿਵਾਰ ਨੂੰ ਸਦਮਾ- ਨਹੀਂ ਰਹੇ ਬਲਦੇਵ ਰਾਜ ਚੋਪੜਾ
Ad Position 24