ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਵਿਦਿਆਰਥੀ ਰਮਨਪ੍ਰੀਤ ਸਿੰਘ +2 ਨਾਨ-ਮੈਡੀਕਲ ਨੂੰ ਮਾਰਵਲ ਆਫ਼ ਸਹੋਦਿਆ ਟਰਾਫ਼ੀ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਆਰ.ਡੀ. ਖੋਸਲਾ ਸਕੂਲ ਕੰਪਲੈਕਸ ਵਲੋਂ ਡਾ. ਬਿੰਦੂ ਭੱਲਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਇਸ 'ਚ ਸੀ.ਬੀ.ਐੱਸ.ਈ. ਅਧੀਨ 21 ਸਕੂਲਾਂ ਦੇ ਵਿਦਿਆਰਥੀਆਂ ਤੇ ਪਿ੍ੰਸੀਪਲਾਂ ਨੇ ਹਿੱਸਾ ਲਿਆ | ਸਮਾਗਮ 'ਚ ਵੱਖ-ਵੱਖ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਕਿਹਾ ਕਿ ਬਾਜਵਾ ਸਕੂਲ ਵਿਚ ਬੱਚਿਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਮੌਕਾ ਦਿੱਤਾ ਜਾਂਦਾ ਹੈ | ਸਕੂਲ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਰਮਨਪ੍ਰੀਤ ਸਿੰਘ ਨੂੰ ਉਸ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ | ਸਕੂਲ ਦੀ ਪਿ੍ੰਸੀਪਲ ਕੋਮਲ ਅਗਰਵਾਲ ਅਤੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਨੇ ਕਿਹਾ ਕਿ ਇਸ ਪ੍ਰੋਗਰਾਮ 'ਚ ਬੱਚੇ ਦੀ ਚੋਣ ਵੱਖ-ਵੱਖ ਮਾਪਦੰਡਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਗਈ ਹੈ, ਜਿਸ 'ਚ ਸੈਕਸ਼ਨਲ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਸ਼ਾਮਲ ਹਨ |