ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ 'ਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਪਿੰਡ ਫਤਿਹਨੰਗਲ ਤੋਂ ਲੇਹਲ, ਖੁੰਡਾ ਤੋਂ ਸਰਸਪੁਰ ਤੇ ਖੁੰਡਾ ਤੋਂ ਡੇਅਰੀਵਾਲ ਰੋਡ ਪਰਦੇਸੀ ਰੁੱਖਾਂ ਤੱਕ ਸੰਪਰਕ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਪਿੰਡ ਖੁੰਡਾ ਵਿਖੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਹੁੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਵਿਚ 3 ਮਾਰਕਿਟ ਕਮੇਟੀਆਂ ਕਾਹਨੂੰਵਾਨ, ਕਾਦੀਆਂ ਤੇ ਧਾਰੀਵਾਲ ਪੈਂਦੀਆਂ ਹਨ ਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਤਿੰਨਾਂ ਮਾਰਕਿਟ ਕਮੇਟੀਆਂ ਅਧੀਨ ਆਉਂਦੀਆਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਲਈ 100 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਅੱਜ ਮਾਰਕਿਟ ਕਮੇਟੀ ਧਾਰੀਵਾਲ ਅਧੀਨ ਸੜਕਾਂ ਦੀ ਮੁਰੰਮਤ ਦੇ ਨੀਂਹ ਪੱਥਰ ਰੱਖੇ ਗਏ ਹਨ ਤੇ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਨ ਦੇ ਨਾਲ ਇਨ੍ਹਾਂ ਨੂੰ ਚੌੜਾ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦੌਰਾਨ ਇਸ ਦੀ ਗੁਣਵੱਤਾ ਦਾ ਖ਼ਾਸ ਖਿਆਲ ਰੱਖਿਆ ਜਾ ਰਿਹਾ ਹੈ ਅਤੇ 5 ਸਾਲ ਤੱਕ ਸੜਕ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਠੇਕੇਦਾਰ ਹੀ ਹੋਵੇਗੀ | ਇਸ ਮੌਕੇ ਭੁਪਿੰਦਰ ਸਿੰਘ ਰਿੰਕਾ ਖੁੰਡਾ, ਹਰਜੀਤ ਸਿੰਘ ਟਿੱਕਾ, ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ, ਸਰਪੰਚ ਚਰਨਜੀਤ ਸਿੰਘ, ਸਰਪੰਚ ਹਰਪਾਲ ਸਿੰਘ, ਸਾਬਾ ਭੱਟੀ, ਤਰਸੇਮ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |