29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਰ.ਐਮ.ਪੀ. ਡਾਕਟਰਾਂ ਵਲੋਂ ਪਿੰਡ ਪੱਖੋਕੇ ਟਾਹਲੀ ਤੇ ਹਰੂਵਾਲ ਵਿਖੇ 27 ਨੂੰ ਮੈਡੀਕਲ ਕੈਂਪ ਲਗਾਏ ਜਾਣਗੇ

Ad Position 21
No active advertisement
ਅਜੀਤ ਡੈਸਕ 25-09-2025
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਵਲੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੇ ਵਿਸ਼ੇਸ਼ ਉਪਰਾਲੇ ਸਦਕਾ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਦੀ ਅਗਵਾਈ ਹੇਠ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਕੁਦਰਤ ਦੇ ਭਾਣੇ ਰੂਪੀ ਦੁਖਾਂਤ ਮਾਰੇ ਇਸ ਸੰਕਟ ਦੇ ਸਮੇਂ ਵਿਚ ਹੜ੍ਹ ਪੀੜਤ ਲੋਕਾਂ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਲਈ ਕਰਤਾਰ ਕੋਰੀਡੋਰ ਦੇ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਪੱਖੋਕੇ ਟਾਹਲੀ ਸਾਹਿਬ ਤੇ ਪਿੰਡ ਹਰੂਵਾਲ ਵਿਖੇ 27 ਸਤੰਬਰ ਨੂੰ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਤੀਸਰੀ ਵਾਰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ | ਇਸ ਸਬੰਧੀ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਿਧਾਂਤ ਨੂੰ ਮੁੱਖ ਰੱਖਦਿਆਂ 'ਮਾਨਵ ਸੇਵਾ ਪਰਮੋ ਧਰਮ' ਦੇ ਉਦੇਸ਼ ਨਾਲ ਹੜ੍ਹ ਪੀੜਤ ਲੋਕਾਂ ਨਾਲ ਪੂਰਨ ਸਹਿਯੋਗ ਅਤੇ ਦਿਲੀ ਹਮਦਰਦੀ ਕਰ ਕੇ ਸੇਵਾ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਵੰਦੇ ਭਾਰਤ ਟਰੇਨ ਸ਼ੁਰੂ ਕਰਨਾ ਸ਼ਾਲਾਘਾਯੋਗ- ਵਿਜੇ ਸੋਨੀ ਅਗਲੀ ਖ਼ਬਰ ਜੀ.ਐੱਸ.ਟੀ. ਦਰਾਂ 'ਚ ਵੱਡੇ ਬਦਲਾਅ ਕਰਕੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ-ਹੀਰਾ ਵਾਲੀਆ
Ad Position 24