29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਐੱਨ.ਐੱਸ.ਐੱਸ. ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਕਾਦੀਆਂ, 24 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਵਿਭਾਗ ਲੜਕੇ ਤੇ ਲੜਕੀਆਂ ਵਲੋਂ ਐੱਨ.ਐੱਸ.ਐੱਸ. ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਾਫ਼-ਸਫ਼ਾਈ ਤੇ ਸਵੱਛਤਾ ਅਭਿਆਨ ਰਾਹੀਂ ਕੈਂਪਸ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਐੱਨ.ਐੱਸ.ਐੱਸ. ਵਿਭਾਗ ਲੜਕੇ ਦੇ ਪ੍ਰੋਗਰਾਮ ਅਫ਼ਸਰ ਡਾ. ਸਿਮਰਤਪਾਲ ਸਿੰਘ ਤੇ ਐੱਨ.ਐੱਸ.ਐੱਸ. ਵਿਭਾਗ ਲੜਕੀਆਂ ਦੇ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਮਨਪ੍ਰੀਤ ਕੌਰ ਹਾਜ਼ਰ ਸਨ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵਲੋਂ ਐੱਨ.ਐੱਸ.ਐੱਸ. ਦੀ ਸ਼ੁਰੂਆਤ ਅਤੇ ਇਸ ਦੇ ਪਿਛੋਕੜ ਬਾਰੇ ਵਲੰਟੀਅਰਾਂ ਨੂੰ ਜਾਣੂ ਕਰਵਾਇਆ | ਪ੍ਰੋਗਰਾਮ ਅਫ਼ਸਰ ਡਾ. ਸਿਮਰਤਪਾਲ ਸਿੰਘ ਵਲੋਂ ਵੀ ਕੌਮੀ ਸੇਵਾ ਯੋਜਨਾ ਰਾਹੀਂ ਮਨੁੱਖਤਾ ਦੀ ਸੇਵਾ ਤੇ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਮਨਪ੍ਰੀਤ ਕੌਰ ਵਲੋਂ ਕੁਦਰਤੀ ਆਫ਼ਤਾਂ ਸਮੇਂ ਐੱਨ.ਐੱਸ.ਐੱਸ. ਵਲੰਟੀਅਰ ਵਲੋਂ ਪਾਏ ਜਾਂਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ | ਐੱਨ.ਐੱਸ.ਐੱਸ. ਦਿਹਾੜਾ ਮਨਾਉਂਦੇ ਹੋਏ ਸਮੂਹ ਵਲੰਟੀਅਰਾਂ ਵਲੋਂ ਕੈਂਪਸ ਦੇ ਵੱਖ-ਵੱਖ ਹਿੱਸਿਆਂ ਦੀ ਸਾਫ਼-ਸਫ਼ਾਈ ਕੀਤੀ ਗਈ | ਇਸ ਮੌਕੇ ਕਾਲਜ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ' ਬਟਾਲਾ ਦੇ ਵਿਦਿਆਰਥੀਆਂ ਨੇ ਬਾਕਸਿੰਗ 'ਚ ਨੈਸ਼ਨਲ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿ...
Ad Position 24