30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਪਿੰਡ ਕੰਡੀਲਾ ਬਲਾਕ ਕਾਦੀਆਂ ਵਿਖੇ ਪ੍ਰਭਜੋਤ ਸਿੰਘ ਤੇ ਜਤਿੰਦਰ ਸਿੰਘ ਸੋਹਲ ਜ਼ਿਲ੍ਹਾ ਕਮੇਟੀ ਮੈਂਬਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪਿ੍ਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਮੈਂਬਰ ਅਤੇ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਅਬਜਰਵਰ ਜ਼ਿਲ੍ਹਾ ਗੁਰਦਾਸਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਤੋਂ ਇਲਾਵਾ ਮੱਖਣ ਸਿੰਘ ਹੇਅਰ, ਰਣਜੀਤ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਮਸਾਣੀਆਂ, ਰੂਪ ਸਿੰਘ, ਸਵਰਨ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ ਦਿਲਬਾਗ ਸਿੰਘ ਬਟਾਲਾ, ਸੁਖਰਾਜ ਕੌਰ ਵਿੰਝਵਾਂ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਵਿਚ ਪਿੰਡ ਕੰਡੀਲਾ ਦੀ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਨਾਂ ਵਿਚ ਬਲਵਿੰਦਰ ਸਿੰਘ, ਜਗਮੋਹਨ ਸਿੰਘ, ਗੁਰਿੰਦਰਜੀਤ ਸਿੰਘ, ਜੋਬਨਮੀਤ ਸਿੰਘ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਪਰਮਿੰਦਰ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਅਮਰਪਾਲ ਸਿੰਘ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ, ਅਜੀਤ ਸਿੰਘ, ਗੁਰਵਿੰਦਰ ਸਿੰਘ, ਬੀਬੀ ਮਨਜੀਤ ਸਿੰਘ, ਬੀਬੀ ਜਗੀਰ ਕੌਰ, ਬੀਬੀ ਰਾਜਵਿੰਦਰ ਕੌਰ ਤੇ ਬੀਬੀ ਪਰਮਿੰਦਰ ਕੌਰ ਮੈਂਬਰ ਬਣਾਏ ਗਏ | ਇਸ ਮੌਕੇ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਭਾਰਤ ਅਤੇ ਪੰਜਾਬ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਨੂੰ ਦਬਾਉਣਾ ਚਾਹੁੰਦੀਆਂ ਹਨ, ਇਸੇ ਕਰਕੇ ਉਨ੍ਹਾਂ 'ਤੇ ਤੀਜੀ ਵਾਰ ਐੱਨ.ਐੱਸ.ਏ. ਵਧਾਈ ਗਈ ਹੈ, ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਆਪਣਾ ਆਗੂ ਮੰਨ ਚੁੱਕੇ ਹਨ, ਇਸੇ ਕਰਕੇ ਹਰ ਪਿੰਡ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀਆਂ ਇਕਾਈਆਂ ਦਾ ਗਠਨ ਹੋ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਹਸਤ ਸ਼ਿਲਪ ਆਈ.ਟੀ.ਆਈ. ਬਟਾਲਾ ਵਿਖੇ ਐੱਨ.ਐੱਸ.ਐੱਸ. ਦਿਵਸ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਐੱਨ.ਐੱਸ.ਐੱਸ. ਦਿਹਾੜਾ ਮਨਾਇਆ
Ad Position 24