30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹਸਤ ਸ਼ਿਲਪ ਆਈ.ਟੀ.ਆਈ. ਬਟਾਲਾ ਵਿਖੇ ਐੱਨ.ਐੱਸ.ਐੱਸ. ਦਿਵਸ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 25-09-2025
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਹਸਤ ਸ਼ਿਲਪ ਆਈ.ਟੀ.ਆਈ. ਤੇ ਡਿਗਰੀ ਕਾਲਜ ਕਾਹਨੂੰਵਾਨ ਰੋਡ ਬਟਾਲਾ ਵਿਖੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਦੇ ਸਥਾਪਨਾ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਲੈਕਚਰਾਰ ਮਨਜੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਆਏ ਮਹਿਮਾਨਾਂ ਨੇ ਆਪਣੇ ਭਾਸ਼ਣ ਦੌਰਾਨ ਇਸ ਦਿਨ ਦੀ ਸਥਾਪਨਾ ਤੇ ਮਹੱਤਤਾ ਬਾਰੇ ਦੱਸਦਿਆਂ ਇਸ ਦੇ ਦੁਆਰਾ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਐੱਨ.ਐੱਸ.ਐੱਸ. ਪਾਵ ਰਾਸ਼ਟਰੀ ਸੇਵਾ ਯੋਜਨਾ ਸੰਗਠਨ ਦੀ ਸਥਾਪਨਾ 24 ਸਤੰਬਰ 1969 ਈ. ਨੂੰ ਕੀਤੀ ਗਈ, ਜਿਵੇਂ ਕਿ ਇਸ ਦੇ ਨਾਂਅ ਤੋਂ ਹੀ ਪਤਾ ਚਲਦਾ ਹੈ ਕਿ ਇਸ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਵਿਚ ਦੇਸ਼ ਪ੍ਰਤੀ ਪਿਆਰ ਤੇ ਲੋਕ ਸੇਵਾ ਭਾਵਨਾ ਦਾ ਵਿਕਾਸ ਕਰਨਾ ਹੀ ਸਰਵਉੱਚ ਮਕਸਦ ਹੈ ਤਾਂ ਜੋ ਨੌਜਵਾਨ ਪੀੜੀ ਸਮਾਜ ਪ੍ਰਤੀ ਆਪਣੇ ਕਰੱਤਵ ਦੀ ਪਾਲਣਾ ਕਰਦਿਆਂ ਇਕ ਨਰੋਏ ਸਮਾਜ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾ ਸਕਣ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਮਾਰ ਜੇ.ਈ., ਡਾਇਰੈਕਟਰ ਪ੍ਰੋ. ਦਿਲਬਾਗ ਸਿੰਘ, ਪਿ੍ੰਸੀਪਲ ਸਰਬਜੀਤ ਕੌਰ ਤੇ ਉਪ ਪਿ੍ੰਸੀਪਲ ਅਨੀਤਾ ਕਟੋਚ ਵਲੋਂ ਇਸ ਉਪਰਾਲੇ ਦੀ ਖੂਬ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਕਾਲਜ ਦੇ ਸਟਾਫ਼ ਵਿਚ ਸ਼ਰਨਜੀਤ ਕੌਰ, ਪਰਮਜੀਤ ਕੌਰ, ਅਮਰਜੋਤੀ, ਬਲਜੀਤ ਕੌਰ, ਮਨਦੀਪ ਕੌਰ, ਜੈਸਮੀਨ, ਗੁਰਕੀਰਤ ਸਿੰਘ, ਗੁਰਵਿੰਦਰ ਸਿੰਘ, ਝਿਰਮਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ 'ਯੁਵਾ ਸੰਚੇਤਨਾ ਦਿਵਸ' ਮਨਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ
Ad Position 24