30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਡੇਰਾ ਬਾਬਾ ਨਾਨਕ ਪੁੱਜੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਪਿੰਡ ਵੈਰੋਕੇ ਵਿਖੇ ਨਵੇਂ ਘਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਹੀਰਾ ਸਿੰਘ ਮਾਂਗਟ <br/> 25-09-2025
ਡੇਰਾ ਬਾਬਾ ਨਾਨਕ, 24 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਦੀ ਤਬਾਹੀ ਨੂੰ ਵੇਖਦਿਆਂ ਜਿੱਥੇ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਤੇ ਰਾਜਨੀਤਕ ਸੰਸਥਾਵਾਂ, ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ ਤੇ ਪੰਜਾਬੀ ਗਾਇਕਾਂ ਤੇ ਫ਼ਿਲਮੀ ਕਲਾਕਾਰਾਂ ਵਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ, ਉਥੇ ਹੀ ਯੂ.ਕੇ. ਸਿੱਖ ਏਡ ਵਲੋਂ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਾਰ ਲੈਣ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਵੇਂ ਘਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਵੈਰੋਕੇ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂ.ਕੇ. ਵਾਲਿਆਂ ਦੀ ਅਗਵਾਈ ਹੇਠ ਯੂ.ਕੇ. ਸਿੱਖ ਏਡ ਵਲੋਂ ਬਣਾਏ ਜਾ ਰਹੇ ਹੜ੍ਹ ਪ੍ਰਭਾਵਿਤ ਸ਼ਹੀਦ ਪਰਿਵਾਰ ਦੇ ਨਵੇਂ ਘਰ ਦਾ ਨਹੀਂ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਨਵੇਂ ਉਸਾਰੇ ਜਾ ਰਹੇ ਮਕਾਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਉਹ ਯੂ.ਕੇ. ਸਿੱਖ ਏਡ ਵਲੋਂ ਹੜ੍ਹ ਪ੍ਰਭਾਵਿਤ ਸ਼ਹੀਦ ਪਰਿਵਾਰ ਦੇ ਬਣਾਏ ਜਾ ਰਹੇ ਨਵੇਂ ਘਰਾਂ ਦਾ ਨੀਹ ਪੱਥਰ ਰੱਖਣ ਵਾਸਤੇ ਪਹੁੰਚੇ ਹਨ | ਉਨ੍ਹਾਂ ਦੱਸਿਆ ਕਿ ਯੂ.ਕੇ. ਸਿੱਖ ਏਡ ਵਲੋਂ ਵੱਡਾ ਉਪਰਾਲਾ ਕਰਦਿਆਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਾਰ ਲਈ ਜਾ ਰਹੀ ਹੈ ਤੇ ਡੇਰਾ ਬਾਬਾ ਨਾਨਕ ਦੇ ਪਿੰਡ ਰਣਸੀਕੇ ਤੱਲਾ, ਪਿੰਡ ਵੈਰੋਕੇ ਅਤੇ ਪਿੰਡ ਘੋਨੇਵਾਲ ਦੇ ਹੜ੍ਹ ਪ੍ਰਭਾਵਿਤ ਸ਼ਹੀਦ ਪਰਿਵਾਰਾਂ ਦੇ 3 ਨਵੇਂ ਘਰਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ ਦਾ ਅੱਜ ਉਨ੍ਹਾਂ ਵਲੋਂ ਨੀਂਹ ਪੱਥਰ ਰੱਖਿਆ ਗਿਆ ਹੈ | ਇਸ ਮੌਕੇ ਭਾਈ ਸੁਖਬੀਰ ਸਿੰਘ ਵੈਰੋਕੇ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਯੂ.ਕੇ. ਸਿੱਖ ਏਡ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਈ ਜੀਤ ਸਿੰਘ ਟਰੱਸਟੀ ਸੰਗਤ ਟਰੱਸਟ ਯੂ.ਕੇ., ਭਾਈ ਗੁਰਪ੍ਰੀਤ ਸਿੰਘ ਪ੍ਰੋਜੈਕਟ ਪ੍ਰਬੰਧਕ ਏਸ਼ੀਆ ਸੰਗਤ ਏਡ ਯੂ.ਕੇ., ਸਰਪੰਚ ਸਤਨਾਮ ਸਿੰਘ ਬਾਜਵਾ, ਪਰਮਜੀਤ ਸਿੰਘ, ਇਕਬਾਲ ਸਿੰਘ, ਹਰਪਾਲ ਸਿੰਘ, ਹਰਿੰਦਰ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ ਤੇ ਵਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਣਸੀਕਾ ਤੱਲਾ 'ਚ ਗ੍ਰੰਥੀ ਸਿੰਘ ਦੇ ਹੜ੍ਹ ਨਾਲ ਪ੍ਰਭਾਵਿਤ ਹੋਏ ਮਕਾਨ ਦੀ ਉਸਾਰੀ ਸੰਗਤ ਏਡ ਯੂ.ਕੇ. ਵਲੋਂ ਸ਼ੁਰੂ ਅਗਲੀ ਖ਼ਬਰ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ- ਵਿਧਾਇਕ ਸ਼ੈਰੀ ਕਲਸੀ
Ad Position 24