30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਰਹੂਮ ਅਦਰਸ਼ਪ੍ਰੀਤ ਸਿੰਘ ਦੀ ਮਾਤਾ ਨੂੰ ਸਰਕਾਰ ਵਲੋਂ ਮਿਲੀ ਆਰਥਿਕ ਸਹਾਇਤਾ

Ad Position 21
No active advertisement
ਅਜੀਤ ਡੈਸਕ 25-09-2025
ਭੈਣੀ ਮੀਆਂ ਖਾਂ/ਕਾਹਨੂੰਵਾਨ, 24 ਸਤੰਬਰ (ਜਸਬੀਰ ਸਿੰਘ ਬਾਜਵਾ, ਜਸਪਾਲ ਸਿੰਘ ਸੰਧੂ)-ਹੜ੍ਹ ਪੀੜਤਾਂ ਦੀ ਮਦਦ ਕਰਨ ਮੌਕੇ ਮੌਤ ਦਾ ਸ਼ਿਕਾਰ ਹੋਏ ਅਦਰਸ਼ਪ੍ਰੀਤ ਸਿੰਘ ਦੀ ਮਾਤਾ ਨੂੰ ਪੰਜਾਬ ਸਰਕਾਰ ਵਲੋਂ ਆਰਥਿਕ ਮਦਦ ਕੀਤੀ ਗਈ | ਇਸ ਸਬੰਧੀ ਗੁਰਵਿੰਦਰ ਸਿੰਘ ਹੈਪੀ ਅਤੇ ਦਵਿੰਦਰ ਸਿੰਘ ਸੈਣੀ ਵਾਸੀ ਜੀਂਦੜ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜੀਂਦੜ ਦਾ ਨੌਜਵਾਨ ਅਦਰਸ਼ਪ੍ਰੀਤ ਸਿੰਘ ਗਿਆ ਸੀ | ਇਸ ਦੌਰਾਨ ਅਜਨਾਲਾ ਵਿਧਾਨ ਸਭਾ ਹਲਕੇ ਦੇ ਕਸਬਾ ਰਮਦਾਸ਼ ਵਿਖੇ ਹੜ੍ਹਾਂ ਵਿਚ ਘਿਰ ਜਾਣ ਕਾਰਨ ਮੌਤ ਹੋ ਗਈ ਸੀ | ਇਸ ਹਾਲਾਤ ਨੂੰ ਮੁੱਖ ਰੱਖਦੇ ਹੋਏ ਅਦਰਸ਼ਪ੍ਰੀਤ ਸਿੰਘ ਦੀ ਮਾਤਾ ਸ਼ਰਨਜੀਤ ਕੌਰ ਨੂੰ ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਵਿਸ਼ੇਸ਼ ਤੌਰ 'ਤੇ ਸੱਦਿਆ ਗਿਆ, ਜਿੱਥੇ ਉਨ੍ਹਾਂ ਨੂੰ ਸਾਬਕਾ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 4 ਲੱਖ ਰੁਪਏ ਦਾ ਚੈੱਕ ਭੇਟ ਕਰਕੇ ਪੰਜਾਬ ਸਰਕਾਰ ਵਲੋਂ ਮਾਲੀ ਮਦਦ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੋਸਲ ਵਿਖੇ 5 ਅਕਤੂਬਰ ਨੂੰ ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦਾ 531ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਅਗਲੀ ਖ਼ਬਰ ਪਿੰਡ ਰਣਸੀਕਾ ਤੱਲਾ 'ਚ ਗ੍ਰੰਥੀ ਸਿੰਘ ਦੇ ਹੜ੍ਹ ਨਾਲ ਪ੍ਰਭਾਵਿਤ ਹੋਏ ਮਕਾਨ ਦੀ ਉਸਾਰੀ ਸੰਗਤ ਏਡ ਯੂ.ਕੇ. ਵਲੋਂ ਸ਼ੁਰੂ
Ad Position 24