ਘੁਮਾਣ, 24 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਤੇ ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਬਹੁਤ ਹੀ ਕਰੀਬੀ ਸਾਥੀ ਮਨਜੋਤ ਸਿੰਘ ਭਰਥ ਰਿਆੜ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵੀ ਮੌਜ਼ੂਦ ਸਨ | ਇਸ ਮੌਕੇ ਸ: ਰਿਆੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸ: ਬਾਦਲ ਨੇ ਜੋ ਵੀ ਡਿਊਟੀਆਂ ਲਗਾਈਆਂ ਹਨ, ਉਨ੍ਹਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵਕਤ ਹੜ੍ਹਾਂ ਕਾਰਨ ਬਹੁਤ ਹੀ ਭਿਆਨਕ ਦੌਰ ਵਿਚੋਂ ਗੁਜਰ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਦੇਣ ਲਈ ਜੋ ਵੀ ਡਿਊਟੀਆਂ ਲਗਾਈਆਂ ਗਈਆਂ ਹਨ, ਉਸ ਨੂੰ ਪੂਰੀ ਮਿਹਨਤ ਨਾਲ ਨਿਭਾਇਆ ਜਾ ਰਿਹਾ ਹੈ |