ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਤਿ੍ਮੋ ਰੋਡ ਵਿਖੇ ਬਾਬਾ ਫ਼ਰੀਦ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀ ਮਾਂ ਬੋਲੀ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਵਲੋਂ ਮਾਂ ਬੋਲੀ ਪੰਜਾਬੀ ਨਾਲ ਸਬੰਧਿਤ ਚਾਰਟ ਵੀ ਬਣਾਏ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ ਸੰਧੂ ਨੇ ਪੰਜਾਬੀ ਮਾਂ ਬੋਲੀ ਬਾਰੇ ਵਿਦਿਆਰਥੀਆਂ ਨੰੂ ਜਾਣੂ ਕਰਵਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੰੂ ਪੰਜਾਬੀ ਬੋਲਣ ਤੇ ਪੰਜਾਬੀ ਬੋਲਣ ਦਾ ਮਾਣ ਸਤਿਕਾਰ ਕਰਨ ਦੀ ਪ੍ਰੇਰਨਾ ਵੀ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |