08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਪੰਥਕ ਅਕਾਲੀ ਲਹਿਰ ਦੇ ਰਾਹਤ ਕੈਂਪ ਵਿਖੇ ਡੇਰਾ ਬਾਬਾ ਨਾਨਕ ਪੁੱਜੇ

Ad Position 21
No active advertisement
ਅਜੀਤ ਡੈਸਕ 26-09-2025
ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਇਲਾਕੇ ਵਿਚ ਬੀਤੇ ਦਿਨੀਂ ਆਏ ਭਾਰੀ ਹੜ੍ਹ ਨੂੰ ਲੈ ਕਿ ਜਿੱਥੇ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੱਖ-ਵੱਖ ਥਾਵਾਂ 'ਤੇ ਰਾਹਤ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਥਕ ਅਕਾਲੀ ਲਹਿਰ ਵਲੋਂ ਵੀ ਪਹਿਲੇ ਦਿਨ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਲਾਏ ਕੇ ਲੋਕਾਂ ਦੀ ਮਦਦ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ | ਇਸ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਅਤੇ ਚੱਲ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਵਾਸਤੇ ਅੱਜ ਪੰਥਕ ਅਕਾਲੀ ਲਹਿਰ ਪੰਜਾਬ ਦੇ ਮੁਖੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਠੇਠਰਕੇ ਵਿਖੇ ਪੰਥਕ ਅਕਾਲੀ ਲਹਿਰ ਵਲੋਂ ਚੱਲ ਰਹੇ ਰਾਹਤ ਕੈਂਪ ਵਿਚ ਪਹੁੰਚੇ | ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਰਾਹਤ ਕੈਂਪ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਇਆ ਗਿਆ ਹੈ |
ਇਸ ਮੌਕੇ ਰਵੇਲ ਸਿਘ ਸਹਾਏਪੁਰ ਜ਼ਿਲ੍ਹਾ ਪ੍ਰਧਾਨ, ਡਾਕਟਰ ਗੁਰਦੇਵ ਸਿੰਘ, ਬਾਬਾ ਲਖਵਿੰਦਰ ਸਿੰਘ ਆਦੀਆਂ ਸੀਨੀਅਰ ਮੀਤ ਪ੍ਰਧਾਨ, ਨਿਰਮਲ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਠੇਠਰਕੇ, ਭਾਈ ਦਲਵਿੰਦਰ ਸਿੰਘ ਬਿੱਟੂ ਸਾਬਕਾ ਪ੍ਰਧਾਨ, ਕੁਲਦੀਪ ਸਿੰਘ ਖਾਲਸਾ, ਰਜਿੰਦਰ ਸਿੰਘ ਜਾਂਗਲਾ, ਰਣਜੀਤ ਸਿੰਘ ਖਾਲਸਾ, ਭਗਵਾਨ ਸਿੰਘ ਠੇਠਰਕੇ, ਗੁਰਵੰਸਜੀਤ ਸਿੰਘ, ਰਜਿੰਦਰ ਸਿੰਘ ਕਾਲੂ, ਸਤਵੰਤ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਕਾਹਨੂੰਵਾਨ ਵਲੋਂ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਵਿਧਾਇਕਾ ਛੀਨਾ ਤੇ ਮੇਅਰ ਇੰਦਰਜੀਤ ਕੌਰ ਵਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>
Ad Position 24