08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਖੇਤੀਬਾੜੀ ਵਿਭਾਗ ਕਾਹਨੂੰਵਾਨ ਵਲੋਂ ਕਿਸਾਨ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 26-09-2025
ਘੱਲੂਘਾਰਾ ਸਾਹਿਬ, 25 ਸਤੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਛੋੜੀਆਂ ਬਾਂਗਰ ਵਿਚ ਖੇਤੀਬਾੜੀ ਵਿਭਾਗ ਕਾਹਨੂੰਵਾਨ ਵਲੋਂ ਕੈਂਪ ਲਗਾਇਆ ਗਿਆ, ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਵਾਤਾਵਰਨ ਤੇ ਭੂਮੀ ਦੀ ਉਪਜਾਊ ਸ਼ਕਤੀ ਉੱਪਰ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਮੁੱਖ ਅਫ਼ਸਰ ਡਾਕਟਰ ਪਰਮਿੰਦਰ ਕੁਮਾਰ ਦੀ ਅਗਵਾਈ ਹੇਠ ਖੇਤੀ ਵਿਸਥਾਰ ਅਫ਼ਸਰ ਇਕਬਾਲ ਸਿੰਘ ਚਾਹਲ ਵਲੋਂ ਲਗਾਏ ਕਿ ਇਸ ਕੈਂਪ ਦੇ ਦੌਰਾਨ ਕਿਸਾਨਾਂ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਨਾਲ ਨਾ ਸਿਰਫ਼ ਮਨੁੱਖੀ ਵਾਤਾਵਰਨ ਪਲੀਤ ਹੁੰਦਾ ਹੈ, ਬਲਕਿ ਧਰਤੀ ਮਾਂ ਦੀ ਉੱਪਰਲੀ ਤਹਿ ਵਿਚ ਮੌਜ਼ੂਦ ਕਿਸਾਨਾਂ ਦੇ ਮਿੱਤਰ ਕੀੜੇ ਵੀ ਇਸ ਅੱਗ ਦੀ ਲਪੇਟ ਕਾਰਨ ਸੜ੍ਹ ਜਾਂਦੇ ਹਨ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ, ਜਿਸ ਕਰਕੇ ਕਿਸਾਨਾਂ ਨੂੰ ਵਧੇਰੇ ਉਪਜ ਲੈਣ ਦੇ ਲਈ ਲੋੜ ਤੋਂ ਵੱਧ ਰਸਾਇਣਕ ਤੱਤਾਂ ਦੀ ਵਰਤੋਂ ਕਰਨੀ ਪੈਂਦੀ ਹੈ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਗੱਲਬਾਤ ਨੂੰ ਕਿਸਾਨਾਂ ਨੇ ਬੜੇ ਧਿਆਨ ਨਾਲ ਸੁਣਿਆ ਤੇ ਵਿਭਾਗ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਕਦੀ ਵੀ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਹੀਂ ਲਗਾਉਣਗੇ |
Ad Position 22
No active advertisement
ਪਿਛਲੀ ਖ਼ਬਰ ਤਿੱਬੜ ਪੁਲਿਸ ਵਲੋਂ ਪਤੀ ਪਤਨੀ ਸਮੇਤ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਪੰਥਕ ਅਕਾਲੀ ਲਹਿਰ ਦੇ ਰਾਹਤ ਕੈਂਪ ਵਿਖੇ ਡੇਰਾ ਬਾਬਾ ਨਾਨਕ ਪੁੱਜੇ
Ad Position 24