ਗੁਰਦਾਸਪੁਰ, 25 ਸਤੰਬਰ (ਅਸ਼ੋਕ ਸ਼ਰਮਾ)-ਨਵਾਂ ਸ਼ਾਲਾ ਤੋਂ ਨੌਸ਼ਹਿਰਾ ਬਹਾਦਰ ਤੇ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨੰੂ ਜਾਣ ਵਾਲੀ ਸੜਕ ਦੀ ਮੁਰੰਮਤ 'ਤੇ 2.25 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਸੜਕ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਦਿੱਤੀ | ਉਨ੍ਹਾਂ ਕਿਹਾ ਕਿ 9 ਕਿੱਲੋਮੀਟਰ ਲੰਮੀ ਇਸ ਸੜਕ ਨੰੂ 18 ਫੁੱਟ ਚੌੜਾ ਕਰਕੇ ਮੁਰੰਮਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 2 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਸ ਨਾਲ ਇਲਾਕੇ ਦੇ ਲੋਕਾਂ ਤੇ ਸ਼ਰਧਾਲੂਆਂ ਨੰੂ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਜੋ ਪ੍ਰਵਾਨ ਹੋਣ ਨਾਲ ਲੋਕ ਹੁਣ ਕਾਫ਼ੀ ਖੁਸ਼ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਦੇ ਵਿਕਾਸ ਕੰਮ ਤੇਜ਼ੀ ਨਾਲ ਹੋ ਰਹੇ ਹਨ ਤੇ ਗਰਾਂਟਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਹਲਕਾ ਦੀਨਾਨਗਰ 'ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ ਸਰਪੰਚ ਸੁਰਜੀਤ ਸਿੰਘ ਨਵਾਂ ਪਿੰਡ ਬਹਾਦਰ, ਠੇਕੇਦਾਰ ਬਲਬੀਰ ਸਿੰਘ, ਕੈਪਟਨ ਜਸਵਿੰਦਰ ਸਿੰਘ, ਸਰਪੰਚ ਸੁਰਿੰਦਰ ਜੱਜ ਨਵਾਂ ਪਿੰਡ, ਜਸਵਿੰਦਰ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਜਥੇਦਾਰ ਪਿਆਰਾ ਸਿੰਘ, ਸੂਬੇਦਾਰ ਮੇਜਰ ਗੁਰਦੀਪ ਸਿੰਘ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਸਾਬਕਾ ਸਰਪੰਚ ਪ੍ਰੇਮ ਚੰਦ, ਬਿਮਲ ਕੁਮਾਰ ਕਰਾਲ, ਮਹਿੰਦਰ ਸਿੰਘ, ਮਨਜਿੰਦਰ ਸਿੰਘ, ਸ਼ਰਨਜੀਤ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਸੂਬੇਦਾਰ ਜਰਨੈਲ ਸਿੰਘ, ਤਰਸੇਮ ਸਿੰਘ, ਬੀਬੀ ਬਲਵੀਰ ਕੌਰ, ਬੀਬੀ ਦਰਸ਼ਨ ਕੌਰ, ਬੀਬੀ ਸ਼ਰਨਜੀਤ ਕੌਰ, ਸੁਨੀਤਾ ਦੇਵੀ, ਦਰਸ਼ਨ ਸਿੰਘ, ਬਚਨ ਸਿੰਘ, ਬਲਕਾਰ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ, ਨੰਬਰਦਾਰ ਹਰਬੰਸ ਲਾਲ, ਸਰਬਜੀਤ ਸਿੰਘ ਬੱਲੀ, ਬਲਕਾਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |