08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੀਨੀਅਰ 'ਆਪ' ਆਗੂ ਰਮਨ ਬਹਿਲ ਨੇ ਹਲਕਾ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 26-09-2025
ਗੁਰਦਾਸਪੁਰ, 25 ਸਤੰਬਰ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਕਰਕੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ | ਉਨ੍ਹਾਂ ਨੇ ਵਰਕਰਾਂ ਨੰੂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜ ਰਹੀਆਂ ਲੋਕ ਭਲਾਈ ਯੋਜਨਾਵਾਂ ਦੇ ਪ੍ਰਚਾਰ ਤੇ ਪਸਾਰ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾਵੇ ਤਾਂ ਜੋ ਲੋੜਵੰਦ ਸਰਕਾਰੀ ਸਹੂਲਤਾਂ ਤੋਂ ਵਾਂਝੇ ਨਾ ਰਹਿ ਸਕਣ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਆਮ ਲੋਕਾਂ ਦੀ ਸਰਕਾਰ ਤੇ ਮਾਨ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਅਵਾਮ ਦੀ ਬਿਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਤੋਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਤੱਕ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਜਦੋਂ ਕਿ ਸੂਬੇ ਦੇ ਨੌਜਵਾਨਾਂ ਨੰੂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਇਸ ਮੌਕੇ ਸੀਨੀਅਰ ਆਗੂ ਨੀਰਜ ਸਲਹੋਤਰਾ, ਹਿਤੇਸ਼ ਮਹਾਜਨ, ਰਘੁਵੀਰ ਸਿੰਘ ਖ਼ਾਲਸਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ 84 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੰਪਰਕ ਸੜਕਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ
Ad Position 24