ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਆਗੂ ਮਲਕੀਤ ਸਿੰਘ ਰੰਧਾਵਾ ਨੇ ਕੀਤਾ | ਸ: ਰੰਧਾਵਾ ਨੇ ਕਿਹਾ ਕਿ ਸ: ਲੋਧੀਨੰਗਲ ਦੇ ਮਿਲਾਪੜੇ ਸੁਭਾਅ ਕਾਰਨ ਹਰੇਕ ਵਰਗ ਦੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ | ਇਸੇ ਤਰ੍ਹਾਂ ਹਲਕੇ ਦਾ ਯੂਥ ਵੀ ਉਨ੍ਹਾਂ ਦੀ ਅਗਵਾਈ ਹੇਠ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ, ਜਿਸ ਕਰਕੇ ਯੂਥ ਵਿੰਗ ਪੂਰੀ ਤਰ੍ਹਾਂ ਮਜ਼ਬੂਤ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਗ੍ਰਾਫ਼ ਦਿਨੋਂ-ਦਿਨ ਉੱਚਾ ਹੋ ਰਿਹਾ ਹੈ, ਜਿਸ ਸਦਕਾ ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਯੂਥ ਵਿੰਗ ਪੂਰੀ ਮਿਹਨਤ ਨਾਲ ਸ: ਲੋਧੀਨੰਗਲ ਨੂੰ ਜਿਤਾਉਣ ਲਈ ਹੁਣ ਤੋਂ ਹੀ ਪੱਬਾਂਭਾਰ ਹੋਇਆ ਪਿਆ ਹੈ |