08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨਵ-ਭਾਰਤ ਮਿਸ਼ਨ ਫਾਊਾਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਹੱਥ ਵਧਾਇਆ

Ad Position 21
No active advertisement
ਅਜੀਤ ਡੈਸਕ 26-09-2025
ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਅਤੇ ਨਵ-ਭਾਰਤ ਮਿਸ਼ਨ ਫਾਉਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ ਹੈ | ਇਸ ਦੁੱਖ ਦੀ ਘੜੀ ਵਿਚ ਨਵ-ਭਾਰਤ ਮਿਸ਼ਨ ਫਾਉਂਡੇਸ਼ਨ ਵਲੋਂ ਸੀ.ਜੀ.ਸੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਮਾਝੇ ਦੇ ਇਲਾਕੇ ਵਿਚ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਅੱਗੇ ਆ ਕੇ ਆਪਣੇ ਪੰਜਾਬੀਆਂ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਹੈ | ਇਸ ਮੁਹਿੰਮ ਦੀ ਸ਼ੁਰੂਆਤ ਸੀ.ਜੀ.ਸੀ. ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕਰਦੇ ਹੋਏ ਰਾਸ਼ਨ ਤੇ ਮੈਡੀਕਲ ਕਿੱਟਾਂ ਅਤੇ ਵਲੰਟੀਅਰਾਂ ਦੀਆਂ ਟੀਮਾਂ ਲੈ ਕੇ ਬੱਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪਹੁੰਚੀਆਂ | ਜਿੱਥੇ ਇਹ ਰਾਹਤ ਕਾਰਜ ਡੇਰਾ ਬਾਬਾ ਨਾਨਕ ਦੇ ਪਿੰਡਾਂ ਤਲਵੰਡੀ ਹਿੰਦੂਆਂ, ਧਰਮਾਬਾਦ, ਖੰਨਾ ਚਮਿਆਰਾ, ਮਾਹਲ ਨੰਗਲ, ਗੋਲਾ ਢੋਲਾ, ਰੱਤੜ ਛੱਤੜ, ਮਨਸੂਰ ਅਤੇ ਪੱਤੀ ਅਬਦਾਲ ਤੋਂ ਸ਼ੁਰੂ ਹੋਏ, ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿਚੋਂ ਇਕ ਹੈ | ਇਥੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਇਸ ਭਿਆਨਕ ਤਬਾਹੀ ਤੋਂ ਉੱਭਰ ਸਕਣ | ਇਸ ਦੌਰਾਨ ਰਾਹਤ ਸਮੱਗਰੀ ਨੂੰ ਵੰਡਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੀ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਚੰਨਣ ਸਿੰਘ ਖ਼ਾਲਸਾ ਵਲੋਂ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਅਗਲੀ ਖ਼ਬਰ ਕੰਪਿਊਟਰ ਅਧਿਆਪਕ 28 ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
Ad Position 24