08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਚੰਨਣ ਸਿੰਘ ਖ਼ਾਲਸਾ ਵਲੋਂ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ

Ad Position 21
No active advertisement
ਅਜੀਤ ਡੈਸਕ 26-09-2025
ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਚੰਨਣ ਸਿੰਘ ਖਾਲਸਾ ਵਲੋਂ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ | ਇਸ ਸਬੰਧੀ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਪੰਜਾਬ ਦੇ ਮੌਜੂਦਾ ਹਾਲਾਤਾਂ ਦੌਰਾਨ ਕੇਂਦਰ ਸਰਕਾਰ ਤੇ ਭਾਜਪਾ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੁੰਦਿਆਂ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮੈਂ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਸੇਵਾਦਾਰ ਹਾਂ ਤੇ ਹਲਕੇ ਦੇ ਲੋਕਾਂ ਦੀ ਦਿਨ-ਰਾਤ ਸੇਵਾ ਨਿਰਵਿਘਨ ਕਰਦਾ ਰਵਾਂਗਾ | ਜ਼ਿਕਰਯੋਗ ਹੈ ਕਿ ਚੰਨਣ ਸਿੰਘ ਖਾਲਸਾ ਇਸ ਤੋਂ ਪਹਿਲਾਂ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਹੇ ਸਨ, ਪਰ ਜ਼ਿਮਨੀ ਚੋਣ ਦੌਰਾਨ ਉਹ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ |
Ad Position 22
No active advertisement
ਪਿਛਲੀ ਖ਼ਬਰ ਨਵ-ਭਾਰਤ ਮਿਸ਼ਨ ਫਾਊਾਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਹੱਥ ਵਧਾਇਆ ਅਗਲੀ ਖ਼ਬਰ ਨਵ-ਭਾਰਤ ਮਿਸ਼ਨ ਫਾਊਾਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਹੱਥ ਵਧਾਇਆ
Ad Position 24