08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨਾਇਬ ਤਹਿਸੀਲਦਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 26-09-2025
ਸ੍ਰੀ ਹਰਿਗੋਬਿੰਦਪੁਰ, 25 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਦੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਮਹਿਤਾ ਵਲੋਂ ਇਲਾਕੇ ਦੇ ਪਿੰਡ ਚੀਮਾ ਖੁੱਡੀ, ਵਰਸਾਲਚੱਕ, ਮੇਤਲੇ ਆਦਿ ਪਿੰਡਾਂ ਦਾ ਦੌਰਾ ਕੀਤਾ | ਇਸ ਬਾਰੇ ਨਾਇਬ ਵਿਨੋਦ ਕੁਮਾਰ ਮਹਿਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਦਿੱਤੇ ਗਏ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ 'ਤੇ ਹੋਣ ਬਾਰੇ ਨੁਕਸਾਨ ਤੋਂ ਜਾਗਰੂਕ ਕਰਨ ਲਈ ਕੈਂਪ ਲਗਾਇਆ | ਉਨ੍ਹਾਂ ਕਿਹਾ ਕਿ ਮੌਕੇ 'ਤੇ ਪੁੱਜ ਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਤੇ ਸਰਕਾਰ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਦੇ ਉਹ ਆਪਣੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ | ਉਨ੍ਹਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ | ਉਨ੍ਹਾਂ ਕਿਹਾ ਕਿ ਜਾਗਰੂਕਤਾ ਕੈਂਪ 'ਚ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਉਹ ਇਸ ਵਾਰ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਤੇ ਹੋਰ ਕਿਸਾਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਗੇ ਕਿ ਅੱਗ ਲਗਾਉਣ ਨਾਲ ਮਿੱਟੀ ਤੇ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੁੰਦਾ ਹੈ | ਇਸ ਮੌਕੇ ਰੀਡਰ ਹਰਜੀਤ ਸਿੰਘ ਬੋਲੇਵਾਲ, ਕਾਨੂੰਗੋ ਰਵਿੰਦਰ ਸਿੰਘ, ਪਟਵਾਰੀ ਸੁਖਜਿੰਦਰ ਸਿੰਘ ਚੀਮਾ ਖੁੱਡੀ, ਨੰਬਰਦਾਰ ਬਲਵਿੰਦਰ ਸਿੰਘ ਚੀਮਾ ਖੁੱਡੀ ਅਤੇ ਕਿਸਾਨ ਅਮਰੀਕ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਸੁਲੱਖਣ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਰਣਜੋਧ ਸਿੰਘ, ਪੰਥਪ੍ਰੀਤ ਸਿੰਘ, ਮਹਿਕਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਹਾੜ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਅਗਲੀ ਖ਼ਬਰ ਅੱਜ ਦੇ ਧਰਨੇ ਸੰਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
Ad Position 24