08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਡ ਕੋਹਾੜ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-09-2025
ਡੇਹਰੀਵਾਲ ਦਰੋਗਾ, 25 ਸਤੰਬਰ (ਹਰਦੀਪ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਤਹਿਤ ਮੁੱਖ ਖੇਤੀਥਾੜੀ ਅਫ਼ਸਰ ਡਾ. ਅਮਰੀਕ ਸਿੰਘ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਤੇ ਬਲਾਕ ਖੇਤੀਬਾੜੀ ਅਫ਼ਸਰ ਕਾਹਨੂੰਵਾਨ ਡਾ. ਪਰਮਿੰਦਰ ਕੁਮਾਰ ਦੀ ਯੋਗ ਅਗਵਾਈ ਤਹਿਤ ਅਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਪਿੰਡ ਕੋਹਾੜ ਵਿਖੇ ਸੀ.ਆਰ.ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤ ਵਿਚ ਵਾਹੁਣ ਸਬੰਧੀ ਜਾਗਰੂਤਾ ਕੈਂਪ ਲਗਾਇਆ ਗਿਆ | ਕੈਂਪ 'ਚ ਸਟੱਬਲ ਬਰਨਿੰਗ ਸਬੰਧੀ ਪ੍ਰਚਾਰ ਕੀਤਾ ਗਿਆਂ, ਕਿਸਾਨਾਂ ਨੂੰ ਖੇਤਾਂ ਵਿਚ ਲਗਾਈ ਜਾਣ ਵਾਲੀ ਅੱਗ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਤੇ ਅਪੀਲ ਕੀਤੀ ਗਈ ਕੀ ਉਹ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੇ ਖੇਤਾਂ ਵਿਚ ਹੀ ਮਿਲਾਉਣ ਲਈ ਕਿਹਾ ਗਿਆ | ਇਸ ਮੌਕੇ ਦਫ਼ਤਰ ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਸੰਦੀਪ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਦਿਲਰਾਜ ਸਿੰਘ ਅਤੇ ਡਾ. ਰੈਨੂ ਵਿਰਦੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਤੋਂ ਇਲਾਵਾ ਡਾ. ਭਵਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਦਰਸ਼ਨ ਸਿੰਘ ਖੇਤੀਬਾੜੀ ਉਪ ਨਿਰੀਖਕ, ਬਲਰਾਜ ਸਿੰਘ ਕੋਹਾੜ, ਦਰਸ਼ਨ ਸਿੰਘ ਕੋਹਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਣਸੀਕਾ ਤੱਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਜਥੇਬੰਦੀ ਨੇ ਫੜੀ ਬਾਂਹ ਅਗਲੀ ਖ਼ਬਰ ਨਾਇਬ ਤਹਿਸੀਲਦਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੀਤਾ
Ad Position 24