08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਡ ਰਣਸੀਕਾ ਤੱਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਜਥੇਬੰਦੀ ਨੇ ਫੜੀ ਬਾਂਹ

Ad Position 21
No active advertisement
ਅਜੀਤ ਡੈਸਕ 26-09-2025
ਕੋਟਲੀ ਸੂਰਤ ਮੱਲ੍ਹੀ, 25 ਸਤੰਬਰ (ਕੁਲਦੀਪ ਸਿੰਘ ਨਾਗਰਾ)-ਹੜ੍ਹ ਦੇ ਪਾਣੀ ਦੀ ਮਾਰ ਹੇਠ ਆਏ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਰਣਸੀਕਾ ਤੱਲਾ ਦੇ ਇਕ ਪ੍ਰਭਾਵਿਤ ਪਰਿਵਾਰ ਦੀ ਲਾਡੀ ਗਰੁੱਪ ਦੇ ਮੈਂਬਰਾਂ ਵਲੋਂ ਮਦਦ ਕਰਨ ਦਾ ਐਲਾਨ ਕਰਦਿਆਂ ਹੜ੍ਹ ਨਾਲ ਨੁਕਸਾਨੇ ਗਏ ਮਕਾਨ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਸਬੰਧੀ ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ ਨੇ ਦੱਸਿਆ ਕਿ ਹੜ੍ਹ ਦੇ ਪਾਣੀ ਨੇ ਪਿੰਡ ਦੇ ਇਕ ਪਰਿਵਾਰ ਦੇ ਮਕਾਨ ਦਾ ਬਹੁਤ ਨੁਕਸਾਨ ਕਰ ਦਿੱਤਾ ਸੀ ਤੇ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੋਣ ਕਰਕੇ ਲਾਡੀ ਗਰੁੱਪ ਦੇ ਮੈਂਬਰਾਂ ਵਲੋਂ ਪਰਿਵਾਰ ਨੂੰ ਮਕਾਨ ਬਣਾ ਕੇ ਦੇਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਜ਼ਰੂਰਤਮੰਦ ਕੁਝ ਪਰਿਵਾਰਾਂ ਨੂੰ ਸਿਹਤ ਮੰਤਰੀ ਪੰਜਾਬ ਵਲੋਂ ਵੀ ਆਰਥਿਕ ਸਹਾਇਤਾ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਹੜ੍ਹ ਨੇ ਪਿੰਡ ਦਾ ਵੱਡਾ ਨੁਕਸਾਨ ਕਰਕੇ ਰੱਖ ਦਿੱਤਾ ਹੈ, ਪਰ ਪੰਜਾਬੀ ਭਰਾਵਾਂ ਨੇ ਉਨ੍ਹਾਂ ਦੇ ਪਿੰਡ ਦੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਹੈ, ਜਿਸ ਕਰਕੇ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ | ਇਸ ਮੌਕੇ ਜਤਿੰਦਰ ਸਿੰਘ ਪ੍ਰਧਾਨ, ਬਲਜਿੰਦਰ ਸਿੰਘ ਮੈਂਬਰ, ਇੰਦਰਜੀਤ ਸਿੰਘ ਮੁੱਖ ਸੇਵਾਦਾਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਕੋਹਾੜ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ
Ad Position 24