08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਧਾਰਮਿਕ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 26-09-2025
ਘੱਲੂਘਾਰਾ ਸਾਹਿਬ, 25 ਸਤੰਬਰ (ਪਰਮ ਮਿਨਹਾਸ)-ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਦੇ ਮੁੱਖ ਪ੍ਰਬੰਧਕ ਤੇ ਸਥਾਨਕ ਕਮੇਟੀ ਮੈਂਬਰ ਦੇ ਵਿਸ਼ੇਸ਼ ਸਹਿਯੋਗ ਨਾਲ ਤੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਧਰਮ ਪ੍ਰਚਾਰ ਕਮੇਟੀ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਇੰਦਰਜੀਤ ਸਿੰਘ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਦੇ ਪ੍ਰਧਾਨ ਮਾ. ਜੌਹਰ ਸਿੰਘ ਸਾਬਕਾ ਵਿਧਾਇਕ ਵਿਸ਼ੇਸ਼ ਤੌਰ 'ਤੇ ਇਨਾਮ ਵੰਡ ਸਮਾਗਮ ਵਿਚ ਸ਼ਾਮਲ ਹੋਏ | ਪ੍ਰਚਾਰਕ ਲਖਬੀਰ ਸਿੰਘ ਦੇ ਉਪਰਾਲੇ ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਇੰਦਰਜੀਤ ਸਿੰਘ ਪੰਜ ਪਿਆਰਾ ਅਕਾਲ ਤਖਤ ਸਾਹਿਬ ਅੰਮਿ੍ਤਸਰ ਨੇ ਬੱਚਿਆਂ ਨੂੰ ਕਿਹਾ ਕਿ ਜਿੱਥੇ ਦੁਨਿਆਵੀ ਪੜ੍ਹਾਈ ਕਰਨੀ ਚਾਹੀਦੀ ਹੈ, ਉਥੇ ਹੀ ਧਾਰਮਿਕ ਪੜ੍ਹਾਈ ਵੀ ਬਹੁਤ ਜ਼ਰੂਰੀ ਹੈ, ਜਿਸ ਨਾਲ ਮਨੁੱਖ ਜ਼ਿੰਦਗੀ ਦੀ ਕਿਸੇ ਵੀ ਅÏਕੜ ਨੂੰ ਚੜਦੀ ਕਲਾ ਵਿਚ ਰਹਿ ਕੇ ਆਸਾਨੀ ਨਾਲ ਹੱਲ ਕਰ ਸਕਦਾ ਹੈ | ਇਸ ਮੌਕੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ | ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀਆਂ ਵਲੋਂ ਜੱਜਮੈਂਟ ਕੀਤੀ ਗਈ ਅਤੇ ਕਵਿੱਜ, ਗੁਰਬਾਣੀ ਕੰਠ, ਕਵਿਤਾ, ਦਸਤਾਰ, ਲੜਕੀਆਂ ਦੇ ਦੁਮਾਲਾ ਅਤੇ ਲੈਕਚਰ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਵਿਚ ਧਰਮ ਪ੍ਰਚਾਰ ਕਮੇਟੀ ਵਲੋਂ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰਕ ਕਮੇਟੀ ਵਲੋਂ ਸਹਿਯੋਗ ਲਈ ਪ੍ਰਧਾਨ ਮਾਸਟਰ ਜੌਹਰ ਸਿੰਘ, ਉਂਕਾਰ ਸਿੰਘ ਕਾਹਨੂੰਵਾਨ ਤੇ ਭਾਗ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਵਰਿਆਮ ਸਿੰਘ ਪਠਾਨਕੋਟ, ਭਾਈ ਬਲਬੀਰ ਸਿੰਘ ਪ੍ਰਚਾਰਕ, ਭਾਈ ਗੁਰਭੇਜ ਸਿੰਘ ਪ੍ਰਚਾਰਕ, ਭਾਈ ਜਗਦੇਵ ਸਿੰਘ, ਬੀਬੀ ਰੁਪਿੰਦਰ ਕੌਰ, ਬੀਬੀ ਰਾਜਬੀਰ ਕੌਰ, ਬੀਬੀ ਸਰਬਜੀਤ ਕੌਰ, ਭਾਈ ਕੁਲਵੰਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਬਲਜੋਧ ਸਿੰਘ, ਭਾਈ ਹਰਸੁਖਮਨ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਪੰਥਪ੍ਰੀਤ ਸਿੰਘ, ਭਾਈ ਤਰਨਜੀਤ ਸਿੰਘ, ਭਾਈ ਜਸਪਾਲ ਸਿੰਘ ਸਾਰੇ ਪ੍ਰਚਾਰਕ, ਢਾਡੀ ਜਥਾ ਗਿਆਨੀ ਕਾਬਲ ਸਿੰਘ, ਢਾਡੀ ਜਥਾ ਗਿਆਨੀ ਸੁਖਰਾਜ ਸਿੰਘ ਰਾਜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪਿੰਡ ਰਣਸੀਕਾ ਤੱਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਜਥੇਬੰਦੀ ਨੇ ਫੜੀ ਬਾਂਹ
Ad Position 24