08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੜ੍ਹ ਪ੍ਰਭਾਵਿਤ 5 ਲੱਖ ਏਕੜ ਜ਼ਮੀਨ ਲਈ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਣਾ ਸ਼ਾਲਾਘਾਯੋਗ- ਵਿਧਾਇਕ ਰੰਧਾਵਾ

Ad Position 21
No active advertisement
ਅਜੀਤ ਡੈਸਕ 26-09-2025
ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਕ ਠੋਸ ਮਾਨਵਤਾਵਾਦੀ ਉਪਰਾਲੇ ਤਹਿਤ ਹਾਲ ਹੀ 'ਚ ਆਏ ਭਿਆਨਕ ਹੜ੍ਹਾਂ ਦੌਰਾਨ ਲਗਭਗ 5 ਲੱਖ ਏਕੜ ਰਕਬੇ ਵਿਚ ਆਪਣੀ ਫ਼ਸਲ ਗੁਆਉਣ ਵਾਲੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਕਣਕ ਦਾ ਬੀਜ ਮੁਫ਼ਤ ਦੇਣ ਦਾ ਫ਼ੈਸਲਾ ਕੀਤਾ ਹੈ | ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫ਼ੈਸਲਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਵੇਗਾ | ਉਨ੍ਹਾਂ ਕਿਹਾ ਕਿ ਹਾਲ ਹੀ 'ਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਤੇ ਉਨ੍ਹਾਂ ਨੂੰ 74 ਕਰੋੜ ਰੁਪਏ ਦੀ ਕੀਮਤ ਦਾ ਇਹ 2 ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਈ ਹੈ | ਸ: ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਸੰਕਟ 'ਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਦੀ ਫ਼ਸਲ ਲਈ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਏਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਰਮਬੀਰ ਘੁੰਮਣ ਵਲੋਂ ਯੂਥ ਸੇਵਾਵਾਂ ਕਲੱਬ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
Ad Position 24