08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ <br/>

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੀਆਂ ਖੇਡਾਂ 'ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਚੇਅਰਮੈਨ ਸਰਵਨ ਸਿੰਘ ਛੀਨਾ ਤੇ ਹੋਰ ਸਟਾਫ਼ ਨਾਲ | ਤਸਵੀਰ : ਵਿਸ਼ਾਲ ਮੁੰਨਾ <br/> 26-09-2025
ਗੁਰਦਾਸਪੁਰ, 25 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ 76ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਨੈਟਬਾਲ 'ਚ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਜ਼ੋਨ ਪੱਧਰੀ ਟੂਰਨਾਮੈਂਟ ਖੇਡਾਂ 'ਚ 14 ਸਾਲ ਵਿਦਿਆਰਥਣਾਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਤੇ ਨੈੱਟਬਾਲ 'ਚੋਂ ਸੁਖਮਨ, ਈਵਾ ਮੈਰੀ ਤੇ ਗਰੇਸ ਨੂੰ ਅੰਤਰ ਜ਼ਿਲ੍ਹਾ ਪੱਧਰ ਲਈ ਚੁਣਿਆ ਗਿਆ | ਇਸ ਦੇ ਨਾਲ ਹੀ 17 ਸਾਲ ਵਰਗ ਦੀਆਂ ਵਿਦਿਆਰਥਣਾਂ ਨੇ ਵੀ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਜੋ ਸਕੂਲ ਤੇ ਮਾਪਿਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਧਿਆਨ ਦੇਣ ਲਈ ਕਿਹਾ ਤਾਂ ਜੋ ਬੱਚੇ ਨਸ਼ਿਆਂ ਤੋਂ ਦੂਰ ਰਹਿ ਸਕਣ ਤੇ ਭਵਿੱਖ ਵਿਚ ਉੱਚੀਆਂ ਮੱਲ੍ਹਾਂ ਮਾਰ ਸਕਣ | ਇਸ ਮੌਕੇ ਸਮੂਹ ਸਟਾਫ ਮੈਂਬਰ, ਪਿ੍ੰਸੀਪਲ ਹਰਜਿੰਦਰ ਸਿੰਘ, ਸਕੂਲ ਦੇ ਕੋਆਰਡੀਨੇਟਰ ਕੁਲਜੀਤ ਕੌਰ ਵੀ ਹਾਜ਼ਰ ਸਨ | ਇਹ ਸਾਰਾ ਪ੍ਰੋਗਰਾਮ ਸਕੂਲ ਦੇ ਡੀ.ਪੀ ਟੀਚਰ ਸਾਵਲੀ ਮੈਡਮ ਦੀ ਰਹਿਨੁਮਾਈ ਹੇਠ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ 'ਤੇ 2.59 ਕਰੋੜ ਖ਼ਰਚ ਕੀਤੇ ਜਾਣਗੇ-ਰਮਨ ਬਹਿਲ <br/> ਅਗਲੀ ਖ਼ਬਰ ਪਿੰਡ ਚਾਵਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਲਈ 50 ਕੁਇੰਟਲ ਕਣਕ ਤੇ ਹੋਰ ਸਮੱਗਰੀ ਭੇਜੀ <br/>
Ad Position 24