08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹਰਚੋਵਾਲ ਦੀ ਪੰਚਾਇਤ ਨੇ ਪ੍ਰਵਾਸੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

Ad Position 21
No active advertisement
ਅਜੀਤ ਡੈਸਕ 26-09-2025
ਹਰਚੋਵਾਲ, 25 ਸਤੰਬਰ (ਭਾਮ, ਢਿੱਲੋਂ)-ਪੰਜਾਬ ਵਿਚ ਜਿੱਥੇ ਪ੍ਰਵਾਸੀਆਂ ਨੂੰ ਲੈ ਕੇ ਮਾਹੌਲ ਖ਼ਰਾਬ ਚੱਲ ਰਿਹਾ ਹੈ, ਉਥੇ ਵੱਖ-ਵੱਖ ਪੰਚਾਇਤਾਂ ਵਲੋਂ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ | ਇਸ ਤਹਿਤ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਹਰਚੋਵਾਲ ਵਿਚ ਅੱਜ ਇਕ ਮਤਾ ਪਾਸ ਕੀਤਾ ਗਿਆ, ਜਿਸ ਵਿਚ ਪ੍ਰਵਾਸੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਮੌਕੇ ਸਰਪੰਚ ਕੈਪਟਨ ਧਰਮਿੰਦਰ ਸਿੰਘ ਰਿਆੜ ਵਲੋਂ ਅੱਜ ਪੂਰੀ ਪੰਚਾਇਤ ਦੇ ਨਾਲ ਪ੍ਰਵਾਸੀਆਂ ਦਾ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਆਧਾਰ ਕਾਰਡ, ਪਰਿਵਾਰ ਦੇ ਬਾਰੇ ਪੂਰੀ ਜਾਣਕਾਰੀ, ਪੁਲਿਸ ਵੈਰੀਫਿਕੇਸ਼ਨ ਤੇ ਆਉਣ-ਜਾਣ ਵਾਲੇ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਕਲਮਬੰਦ ਕੀਤੀ ਗਈ | ਇਸ ਮੌਕੇ ਸਰਪੰਚ ਕੈਪਟਨ ਧਰਮਿੰਦਰ ਸਿੰਘ ਰਿਆੜ ਨੇ ਪ੍ਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਪੁਲਿਸ ਵੈਰੀਫਿਕੇਸ਼ਨ ਕਰਵਾ ਲੈਣ ਤੇ ਪਿੰਡ ਦੇ ਮਾਹੌਲ ਨੂੰ ਲੈ ਕੇ ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕੋਈ ਵੀ ਪ੍ਰਵਾਸੀ ਕੋਈ ਗਲਤੀ ਕਰਦਾ ਹੈ, ਉਸ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਹੈਪੀ ਰਿਆੜ, ਮੈਂਬਰ ਮਿੱਤਰ ਸਿੰਘ, ਮੈਂਬਰ ਬਲਬੀਰ ਸਿੰਘ, ਮੈਂਬਰ ਅਮਰਬੀਰ ਸਿੰਘ, ਮੈਂਬਰ ਰਜਿੰਦਰ ਸਿੰਘ ਪੱਪੂ, ਮੈਂਬਰ ਹਰਪਾਲ ਸਿੰਘ, ਮੈਂਬਰ ਰਜੀਵ ਕੁਮਾਰ ਸ਼ਰਮਾ, ਨੰਬਰਦਾਰ ਕੈਪਟਨ ਸਿੰਘ, ਸਾ. ਸਰਪੰਚ ਡਾਕਟਰ ਗੁਰਨੇਕ ਸਿੰਘ, ਗੁਰਮੁਖ ਸਿੰਘ ਕਾਲਾ, ਨੰਬਰਦਾਰ ਗੁਰਦਿਆਲ ਸਿੰਘ, ਡਾ. ਮੁਖਵਿੰਦਰ ਸਿੰਘ ਵਡਾਲੀ, ਰਣਜੋਧ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ ਸਾਬਕਾ ਮੈਂਬਰ, ਜਗੀਰ ਸਿੰਘ, ਤਰਲੋਕ ਸਿੰਘ, ਸਤਵਿੰਦਰ ਸਿੰਘ, ਦਿਲਬਾਗ ਸਿੰਘ ਬੱਗੋ, ਕੁਲਵੰਤ ਸਿੰਘ, ਡਾ. ਮਲਕੀਤ ਸਿੰਘ, ਡਾ. ਗੁਰਵੰਤ ਸਿੰਘ ਨੀਟਾ, ਮੰਗਾ ਮਸੀਹ, ਸੈਕਟਰੀ ਪਲਵਿੰਦਰ ਸਿੰਘ, ਅਵਤਾਰ ਸਿੰਘ ਆਦਿਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਗਾਹਲੜੀ ਵਿਖੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਦੀ ਮੀਟਿੰਗ
Ad Position 24