08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 26-09-2025
ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਜ਼ਿਲ੍ਹਾ ਪੱਧਰੀ ਲੜਕੇ ਤੇ ਲੜਕੀਆਂ ਦੇ ਅੰਡਰ-14, 17, 19 ਵਰਗ ਦੇ ਤਾਇਕਵਾਂਡੋ ਮੁਕਾਬਲੇ ਕਰਵਾਏ ਗਏ | ਜ਼ਿਕਰਯੋਗ ਹੈ ਕਿ ਖੇਡ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਪਹਿਲਾਂ ਦੀ ਤਰ੍ਹਾਂ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ ਚੋਣ ਜ਼ਿਲ੍ਹਾ ਸਕੂਲ ਖੇਡਾਂ ਲਈ ਕੀਤੀ ਗਈ, ਜਿਸ ਵਿਚ ਤਾਇਕਵਾਂਡੋ ਖੇਡ ਮੁਕਾਬਲਿਆਂ ਲਈ ਕਾਲਜ ਵਲੋਂ ਲੋੜੀਂਦਾ ਸਾਜੋ-ਸਾਮਾਨ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ | ਇਨ੍ਹਾਂ ਮੁਕਾਬਲਿਆਂ ਵਿਚ ਇਲਾਕੇ ਦੇ ਵੱਖ-ਵੱਖ ਜ਼ੋਨਾਂ ਦੇ ਲਗਭਗ 12 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀ ਅੰਮਿ੍ਤਪਾਲ ਨੇ ਵਰਗ 44 ਕਿਲੋ ਭਾਰ ਵਿਚੋਂ ਸੋਨ ਤਗਮਾ, ਗੁਰਸਿਮਰਨ ਸਿੰਘ ਨੇ ਵਰਗ 66 ਕਿਲੋ ਭਾਰ ਵਿਚ ਸੋਨ ਤਗਮਾ, ਵਿਕਾਸ ਤੇ ਹਰਜੋਤ ਸਿੰਘ ਨੇ ਵਰਗ 63 ਕਿਲੋ ਤੇ 46 ਕਿਲੋ ਭਾਰ ਵਿਚੋਂ ਚਾਂਦੀ ਦਾ ਤਗਮਾ ਅਤੇ ਸੰਜੀਵ ਕੁਮਾਰ ਨੇ 59 ਕਿਲੋ ਭਾਰ ਵਰਗ ਵਿਚੋਂ ਚਾਂਦੀ ਤਗਮਾ ਹਾਸਲ ਕਰ ਕੇ ਕਾਲਜ ਦਾ ਨਾਂਅ ਰੋਸ਼ਨ ਕੀਤਾ | ਅੰਡਰ-19 ਲੜਕੀਆਂ ਦੇ ਮੁਕਾਬਲਿਆਂ ਵਿਚੋਂ ਵਿਦਿਆਰਥਣਾਂ ਰਾਜਵਿੰਦਰ ਕੌਰ, ਮਹਿਕਪ੍ਰੀਤ ਕੌਰ, ਹਰਮੀਤ ਕੌਰ, ਜੋਬਨਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਸੁਨੇਹਾ ਨੇ ਸੋਨ ਤਗਮਾ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਹਾਕੀ, ਵਾਲੀਬਾਲ, ਫੁੱਟਬਾਲ, ਕਬੱਡੀ, ਰੱਸਾਕਸੀ, ਕਿ੍ਕਟ, ਅਥਲੈਟਿਕਸ, ਗਤਕਾ, ਵੁਸੂ, ਤਾਇਕਵਾਂਡੋ, ਕਿੱਕ ਬਾਕਸਿੰਗ ਆਦਿ ਖੇਡਾਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ 'ਫੜ ਲੈ ਵਾਹਿਗੁਰੂ ਜੀ ਦਾ ਪੱਲਾ' ਫ਼ਿਲਮ ਦਾ ਪੋਸਟਰ ਜਾਰੀ ਅਗਲੀ ਖ਼ਬਰ ਹਰਚੋਵਾਲ ਦੀ ਪੰਚਾਇਤ ਨੇ ਪ੍ਰਵਾਸੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ
Ad Position 24