08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਚੀਮਾ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਪੰਜਾਬੀ ਦਿਵਸ

Ad Position 21
No active advertisement
ਅਜੀਤ ਡੈਸਕ 26-09-2025
ਘੁਮਾਣ, 25 ਸਤੰਬਰ (ਬੰਮਰਾਹ)-ਸ਼੍ਰੀ ਹਰਗੋਬਿੰਦਪੁਰ ਸਾਹਿਬ ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਅੰਤਰਰਾਸ਼ਟਰੀ ਪੰਜਾਬੀ ਦਿਵਸ ਵੱਡੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਤੇ ਭਾਵਨਾਵਾਂ ਨੂੰ ਪ੍ਰਗਟ ਕੀਤਾ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਉਚਾਰਨ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਤੇ ਪੰਜਾਬੀ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਤੇ ਮਹੱਤਤਾ 'ਤੇ ਵਿਚਾਰ ਵੀ ਪ੍ਰਗਟ ਕੀਤੇ | ਸਕੂਲ ਦੇ ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਇਸ ਦੀ ਸੰਭਾਲ ਤੇ ਪ੍ਰਚਾਰ ਸਾਡੇ ਸਭ ਦਾ ਫ਼ਰਜ਼ ਹੈ | ਅੰਤ ਵਿਚ ਉਨ੍ਹਾਂ ਨੇ ਸਭ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਨਾਲ ਹੋਰ ਜੁੜਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲਾਧੂਪੁਰ ਵਿਚ ਐੱਨ.ਐੱਨ.ਐੱਸ. ਦਿਵਸ ਮਨਾਇਆ ਅਗਲੀ ਖ਼ਬਰ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ 'ਫੜ ਲੈ ਵਾਹਿਗੁਰੂ ਜੀ ਦਾ ਪੱਲਾ' ਫ਼ਿਲਮ ਦਾ ਪੋਸਟਰ ਜਾਰੀ
Ad Position 24