ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਸਰਕਾਰੀ ਕਾਲਜ ਲਾਧੂਪੁਰ ਵਿਖੇ ਪਿ੍ੰਸੀਪਲ ਡਾ. ਰੋਮੀ ਅਰੋੜਾ ਦੀ ਅਗਵਾਈ ਵਿਚ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਸੁਖਬੀਰ ਕੌਰ ਨੇ ਐੱਨ.ਐੱਨ.ਐੱਸ. ਦਿਵਸ ਦੇ ਇਤਿਹਾਸ ਤੇ ਇਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਤੋਂ ਇਲਾਵਾ ਹੋਰ ਸਮਾਜਿਕ ਸਮੱਸਿਆਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥਣ ਸਲੋਨੀ ਸਮੈਸਟਰ ਤੀਜਾ ਨੇ ਪਹਿਲਾ, ਗੁਰਸ਼ਰਨ ਕੌਰ ਸਮੈਸਟਰ ਪਹਿਲਾ ਨੇ ਦੂਜਾ ਤੇ ਮੁਸਕਾਨ ਸਮੈਸਟਰ ਪਹਿਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦ ਕਿ ਸਮੈਸਟਰ ਪਹਿਲਾ ਦੀ ਵਿਦਿਆਰਥਣ ਮਗਨਜੋਤ ਕੌਰ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਰੋਮੀ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤਗਮੇ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਕੁਲਦੀਪ ਸਿੰਘ, ਡਾ. ਪਵਨ ਕੁਮਾਰ, ਪੋ੍ਰ. ਮਲਕੀਤ ਸਿੰਘ, ਪ੍ਰੋ. ਜਸਬੀਰ ਸਿੰਘ ਲਾਇਬ੍ਰੇਰੀਅਨ ਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ |