ਡੇਰਾ ਬਾਬਾ ਨਾਨਕ, 25 ਸਤੰਬਰ (ਵਿਜੇ ਸ਼ਰਮਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਭਗਵਾਨਪੁਰਾ ਵਿਖੇ ਲੋੜਵੰਦ ਮਰੀਜ਼ਾਂ ਲਈ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾਕਟਰਾਂ ਵਲੋਂ ਅਧੁਨਿਕ ਤਕਨੀਕ ਨਾਲ 115 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮਿਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਵੀ ਕੀਤੀ ਗਈ | ਇਸ ਮੌਕੇ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਸਿੱਖੀ ਸੇਵਾ ਮਿਸ਼ਨ ਯੂ.ਕੇ. ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਹਰ ਮਹੀਨੇ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਮਰੀਜ਼ਾਂ ਦੀ ਜਾਂਚ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦੀ ਵੰਡ ਕੀਤੀ ਜਾਂਦੀ ਹੈ | ਇਸ ਮੌਕੇ ਪਰਮਜੀਤ ਸਿੰਘ, ਦਿਆਲ ਸਿੰਘ, ਕਾਬਲ ਸਿੰਘ, ਇੰਦਰਜੀਤ ਸਿੰਘ, ਪ੍ਰਭਨੂਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |