08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੈਰੋਇਨ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 26-09-2025
ਪਠਾਨਕੋਟ, 25 ਸਤੰਬਰ (ਵਿਨੋਦ)-ਨਸ਼ਿਆਂ ਵਿਰੁੱਧ ਜੰਗ ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਡਵੀਜ਼ਨ ਨੰਬਰ-2 ਦੀ ਪੁਲਿਸ ਨੇ 104 ਗ੍ਰਾਮ ਹੈਰੋਇਨ ਜ਼ਬਤ ਕੀਤੀ | ਪੁਲਿਸ ਨੇ ਮੌਕੇ 'ਤੇ 2 ਮੁਲਜ਼ਮਾਂ ਨੂੰ ਵੀ ਗਿ੍ਫ਼ਤਾਰ ਕੀਤਾ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਯੋਗੇਸ਼ ਕੁਮਾਰ ਭੱਲਾ ਪੁੱਤਰ ਹਰਬੰਸ ਲਾਲ ਵਾਸੀ ਵਿਸ਼ਵਕਰਮਾ ਨਗਰ ਲਮੀਨੀ ਤੇ ਅਮਰ ਚੰਦ ਉਰਫ਼ ਸੰਨੀ ਪੁੱਤਰ ਰਾਜੇਂਦਰ ਕੁਮਾਰ ਵਾਸੀ ਲਮੀਨੀ ਵਜੋਂ ਹੋਈ ਹੈ | ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਡਵੀਜ਼ਨ ਨੰਬਰ-2 ਵਿਖੇ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਪੁਲਿਸ ਅਤੇ ਪਠਾਨਕੋਟ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਡਰੱਗ ਨੈੱਟਵਰਕ ਵਿਚ ਸ਼ਾਮਿਲ ਹੋਰ ਵਿਅਕਤੀਆਂ ਤੱਕ ਪਹੁੰਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਠਾਨਕੋਟ ਪੁਲਿਸ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਨਸ਼ਾ ਤਸਕਰਾਂ 'ਤੇ ਆਪਣੀ ਕਾਰਵਾਈ ਜਾਰੀ ਰੱਖੇਗੀ | ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰੇਨਿੰਗ ਸੀਜ਼ਨ ਦੇ ਚਲਦੇ ਮਾਈਨਿੰਗ ਪੂਰੀ ਤਰ੍ਹਾਂ ਬੰਦ-ਮਾਈਨਿੰਗ ਅਫ਼ਸਰ ਅਗਲੀ ਖ਼ਬਰ ਤਿੱਬੜ ਪੁਲਿਸ ਵਲੋਂ ਪਤੀ ਪਤਨੀ ਸਮੇਤ 3 ਖ਼ਿਲਾਫ਼ ਮਾਮਲਾ ਦਰਜ
Ad Position 24