08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ 'ਤੇ ਅੱਤਿਆਚਾਰ ਰੋਕਥਾਮ ਐਕਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-09-2025
ਪਠਾਨਕੋਟ, 25 ਸਤੰਬਰ (ਵਿਨੋਦ)-ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ 'ਤੇ (ਅੱਤਿਆਚਾਰ ਰੋਕਥਾਮ) ਐਕਟ 1989 ਦੇ ਰੂਲਜ਼ 1995 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਵਿਖੇ ਵਧੀਕ ਡਿਪਟੀ ਕਮਿਸ਼ਨਰ-ਕਮ-ਆਰ.ਟੀ.ਓ. ਪਠਾਨਕੋਟ ਅਰਸ਼ਦੀਪ ਸਿੰਘ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਮਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਰਾਮ ਲੁਭਾਇਆ, ਡੀ.ਐਸ.ਪੀ. ਦਲਜੀਤ ਕੁਮਾਰ, ਜ਼ਿਲ੍ਹਾ ਅਟਾਰਨੀ ਵਿਵੇਕ ਪੂਰੀ, ਗੈਰ ਸਰਕਾਰੀ ਮੈਂਬਰ ਹਰਜੀਤ ਭਗਤ, ਰਮੇਸ਼ ਕੁਮਾਰ, ਸ਼ੈਲੀ ਸ਼ਰਮਾ ਅਤੇ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ | ਇਸ ਮੌਕੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਆਰ.ਟੀ.ਓ. ਪਠਾਨਕੋਟ ਅਰਸ਼ਦੀਪ ਸਿੰਘ ਨੇ ਕਿਹਾ ਕਿ ਅੱਜ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ 'ਤੇ (ਅੱਤਿਆਚਾਰ ਰੋਕਥਾਮ) ਐਕਟ 1989 ਦੇ ਰੂਲਜ਼ 1995 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਜ਼ਿਲ੍ਹਾ ਪੱਧਰੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ ਹੈ | ਜਿਸ 'ਚ ਉਪਰੋਕਤ ਐਕਟ ਸਬੰਧੀ ਪੁਲਿਸ ਵਲੋਂ ਕੀ ਕਾਰਵਾਈ ਕੀਤੀ ਗਈ, ਜ਼ਿਲ੍ਹਾ ਅਟਾਰਨੀ ਵਲੋਂ ਐਕਟ ਅਧੀਨ ਕੀਤੇ ਕਾਰਜਾਂ ਹੋਰ ਵੱਖ-ਵੱਖ ਸਬੰਧਿਤ ਵਿਭਾਗਾਂ ਵਲੋਂ ਕੀਤੀ ਕਾਰਵਾਈ ਅਧੀਨ ਵੀ ਚਰਚਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੁਆਰਾ ਖੇਤਰ ਦੇ ਸਰਬੋਤਮ ਸਕੂਲ ਦਾ ਦਿੱਤਾ ਗਿਆ ਪੁਰਸਕਾਰ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਦਾ ਬੀ.ਸੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24