08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਵੱਛਤਾ ਅਭਿਆਨ ਤਹਿਤ ਨਗਰ ਨਿਗਮ ਪਠਾਨਕੋਟ ਵਲੋਂ ਕਰਵਾਇਆ ਸਮਾਗਮ

Ad Position 21
No active advertisement
ਅਜੀਤ ਡੈਸਕ 26-09-2025
ਪਠਾਨਕੋਟ, 25 ਸਤੰਬਰ (ਸੰਧੂ)-ਸਵੱਛਤਾ ਅਭਿਆਨ ਤਹਿਤ ਨਗਰ ਨਿਗਮ ਪਠਾਨਕੋਟ ਵਲੋਂ ਆਦਰਸ਼ ਭਾਰਤੀ ਮਹਾਂਵਿਦਿਆਲਿਆ ਪਠਾਨਕੋਟ ਵਿਖੇ ਭਾਸ਼ਣ, ਕਵਿਤਾ, ਪੇਂਟਿੰਗ ਅਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ | ਇਸ 'ਚ ਸਿਹਤ ਅਧਿਕਾਰੀ ਪੰਕਜ ਕੁਮਾਰ ਵਿਸ਼ੇਸ਼ ਮਹਿਮਾਨ ਸਨ, ਜਦੋਂ ਕਿ ਡੀ.ਡੀ.ਐਫ.ਓ. ਸ਼ਰਦ ਸੇਠ, ਐਸ.ਡਬਲਯੂ.ਐਮ. ਮਾਹਿਰ ਗੌਤਮ, ਇੰਦੂ ਬਾਲਾ, ਨਵਨੀਤ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪਿ੍ੰਸੀਪਲ ਪ੍ਰੋਫੈਸਰ ਕੁਲਦੀਪ ਕੁਮਾਰ ਗੁਪਤਾ ਤੇ ਹਿੰਦੀ ਵਿਭਾਗ ਦੇ ਮੁਖੀ ਡਾ: ਮਨੂ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਵਿਦਿਆਰਥੀਆਂ ਨੇ ਸਵੱਛਤਾ ਅਭਿਆਨ 'ਤੇ ਕਵਿਤਾਵਾਂ ਪੇਸ਼ ਕੀਤੀਆਂ | ਡਾ: ਮਨੂ ਸ਼ਰਮਾ ਨੇ ਕਿਹਾ ਕਿ ਸਫ਼ਾਈ ਸਾਡੇ ਸਿਹਤਮੰਦ ਅਤੇ ਸੁੰਦਰ ਜੀਵਨ ਦਾ ਆਧਾਰ ਹੈ | ਸੰਦੀਪ ਗੌਤਮ ਨੇ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਸਵੱਛਤਾ ਅਭਿਆਨ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਡਾ: ਮਨੂ ਸ਼ਰਮਾ, ਸੰਦੀਪ ਗੌਤਮ, ਸ਼ਰਦ ਸੇਠ, ਇੰਦੂਬਾਲਾ, ਨਵਨੀਤ ਸ਼ਰਮਾ ਅਤੇ ਹੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪੱਧਰ 'ਤੇ ਕੀਤੀ ਗਈ ਮੀਟਿੰਗ ਅਗਲੀ ਖ਼ਬਰ ਪੰਜਾਬ ਕੈਬਨਿਟ ਵਲੋਂ ਰਾਈਟ ਟੂ ਬਿਜ਼ਨਸ ਐਕਟ ਵਿਚ ਵੱਡੀਆਂ ਸੋਧਾਂ ਕਰਨਾ ਇਤਿਹਾਸਕ ਫ਼ੈਸਲਾ-ਅਮਨਦੀਪ/ਅਸ਼ੋਕ
Ad Position 24