ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਸੰਘਰਸ਼ ਕਮੇਟੀ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ 177ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ ਉਪਰ ਬੈਠਣ ਵਾਲਿਆਂ 'ਚ ਗੁਰਜੀਤ ਸਿੰਘ ਪੁੱਤਰ ਸੋਹਨ ਸਿੰਘ, ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਜ, ਮੋਹਿਤ ਕੁਮਾਰ ਪੁੱਤਰ ਸੁਰੇਸ਼ ਸ਼ਰਮਾ, ਨਰੇਸ਼ ਕੁਮਾਰ ਪੁੱਤਰ ਕਿਸ਼ੋਰੀ ਲਾਲ ਤੇ ਗੌਰਵ ਪੁੱਤਰ ਸੂਰਤੀ ਕੁਮਾਰ ਸ਼ਾਮਿਲ ਸਨ | ਡੈਮ ਔਸਤੀਆਂ ਨੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਦਿੱਤਾ | ਜਿਸ ਨੰੂ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਡੈਮ ਔਸਤੀ ਆਪਣਾ ਹੱਕ ਮੰਗ ਰਹੇ ਹਨ | ਪਿਛਲੇ ਲਗਭਗ 6 ਮਹੀਨਿਆਂ ਤੋਂ ਭੁੱਖ ਹੜਤਾਲ ਉਪਰ ਬੈਠੇ ਹਨ | ਪਰ ਸਰਕਾਰ ਦੀਆਂ ਨੀਤੀਆਂ ਆਮ ਜਨਤਾ ਵਿਰੋਧੀ ਹਨ | ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਔਸਤੀਆਂ ਦੀਆਂ ਮੰਗਾਂ ਨੰੂ ਅੱਖੋਂ ਪਰੋਖੇ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੇ ਹੌਂਸਲੇ ਬੁਲੰਦ ਹਨ | ਜਿਨ੍ਹਾਂ ਚਿਰ ਡੈਮ ਔਸਤੀਆਂ ਨੰੂ ਰੁਜ਼ਗਾਰ ਨਹੀਂ ਮਿਲ ਜਾਂਦਾ, ਉਨ੍ਹੀ ਦੇਰ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੰਜੇ ਅਨੋਤਰਾ, ਅਮਿਤ ਸ਼ਰਮਾ, ਰੋਹਿਤ ਕੁਮਾਰ, ਰਵਿੰਦਰ ਕੁਮਾਰ, ਰਵਿੰਦਰ ਕੁਮਾਰ, ਯੁਵਰਾਜ ਸਿੰਘ, ਅਮਿਤ ਕੁਮਾਰ, ਇਬਰਾਹਿਮ, ਨਰੇਸ਼ ਕੁਮਾਰ, ਰਜਤ ਬਨੋਤਰਾ ਆਦਿ ਹਾਜ਼ਰ ਸਨ |