08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਠਾਨਕੋਟ ਦੇ ਕਰਾਟੇ ਖਿਡਾਰੀਆਂ ਲਈ ਇਤਿਹਾਸਕ ਪ੍ਰਾਪਤੀ

Ad Position 21
No active advertisement
ਅਜੀਤ ਡੈਸਕ 26-09-2025
ਪਠਾਨਕੋਟ, 25 ਸਤੰਬਰ (ਵਿਨੋਦ)-ਪਠਾਨਕੋਟ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਕੂਲ ਬੋਰਡ ਦੇ 2 ਹੋਣਹਾਰ ਕਰਾਟੇ ਖਿਡਾਰੀ ਸ਼ਿਵਮ ਪਠਾਨੀਆ ਤੇ ਅੰਸ਼ਿਕਾ ਭਾਰਦਵਾਜ ਨੂੰ ਖੇਡ ਕੋਟੇ ਅਧੀਨ ਸੀ.ਆਈ.ਐਸ.ਐਫ. 'ਚ ਹੈੱਡ ਕਾਂਸਟੇਬਲ ਵਜੋਂ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਪਠਾਨਕੋਟ ਜ਼ਿਲ੍ਹੇ ਦੇ ਕਰਾਟੇ ਖਿਡਾਰੀਆਂ ਨੂੰ ਖੇਡ ਕੋਟੇ ਅਧੀਨ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜੋ ਕਿ ਜ਼ਿਲ੍ਹੇ ਦੇ ਖੇਡ ਇਤਿਹਾਸ 'ਚ ਇਕ ਇਤਿਹਾਸਕ ਪ੍ਰਾਪਤੀ ਹੈ | ਇਨ੍ਹਾਂ ਦੋਵਾਂ ਖਿਡਾਰੀਆਂ ਦੀ ਸਫਲਤਾ ਸਾਲਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਹੋਰ ਬੱਚਿਆਂ ਨੂੰ ਇਨ੍ਹਾਂ ਬੱਚਿਆਂ ਤੋਂ ਪ੍ਰੇਰਨਾ ਲੈਣ ਅਤੇ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ | ਵਿਕਰਮ ਏ.ਸੀ. ਪਠਾਨਕੋਟ ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਨੇ ਵੀ ਹੈੱਡ ਕਾਂਸਟੇਬਲ ਵਜੋਂ ਨਿਯੁਕਤ ਕੀਤੇ ਗਏ ਦੋਵਾਂ ਨੌਜਵਾਨਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਬੱਚਿਆਂ ਨੂੰ ਭਵਿੱਖ 'ਚ ਸਫਲ ਹੋਣ ਲਈ ਇਕ ਪਲੇਟਫ਼ਾਰਮ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੋ ਕਰਾਟੇ ਐਥਲੀਟਾਂ ਨੇ ਖੇਡ ਕੋਟੇ ਤਹਿਤ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ, ਜੋ ਕਿ ਪਠਾਨਕੋਟ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਸ਼ਿਵਮ ਅਤੇ ਅੰਸ਼ਿਕਾ ਦੀ ਮਿਹਨਤ ਅਤੇ ਸੰਘਰਸ਼ ਰੰਗ ਲਿਆਇਆ ਹੈ | ਇਹ ਸਿਰਫ਼ ਇਕ ਨਿੱਜੀ ਸਫਲਤਾ ਨਹੀਂ ਹੈ, ਸਗੋਂ ਸਾਰੇ ਪਠਾਨਕੋਟ ਐਥਲੀਟਾਂ ਲਈ ਇਕ ਮਾਣ ਵਾਲਾ ਪਲ ਹੈ | ਉਨ੍ਹਾਂ ਨੇ ਸਾਬਤ ਕੀਤਾ ਹੈ ਕਿ ਖੇਡਾਂ ਨਾ ਸਿਰਫ਼ ਚਰਿੱਤਰ ਦਾ ਨਿਰਮਾਣ ਕਰਦੀਆਂ ਹਨ, ਬਲਕਿ ਨਵੇਂ ਕਰੀਅਰ ਦੇ ਰਸਤੇ ਵੀ ਖੋਲ੍ਹਦੀਆਂ ਹਨ | ਉਨ੍ਹਾਂ ਨੇ ਦੋਵਾਂ ਐਥਲੀਟਾਂ ਦੇ ਮਾਪਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ ਅਤੇ ਉਨ੍ਹਾਂ ਦੇ ਨਿਰੰਤਰ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ਼ਿਵਮ ਪਠਾਨੀਆ ਨੇ ਵਿਸ਼ਵ ਕਰਾਟੇ ਚੈਂਪੀਅਨਸ਼ਿਪ ਵਿਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ ਅਤੇ ਆਲ ਇੰਡੀਆ ਯੂਨੀਵਰਸਿਟੀ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਹੈ | ਇਸ ਦੌਰਾਨ ਅੰਸ਼ਿਕਾ ਭਾਰਦਵਾਜ ਨੇ ਐਸ.ਜੀ.ਐਫ.ਆਈ. ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਆਪਣੇ ਹੁਨਰ ਨੂੰ ਸਾਬਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭਲਾਈਪੁਰ ਡੋਗਰਾਂ ਵਿਖੇ ਚੋਰਾਂ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਇੱਕ ਘਰ ਵਿਚੋਂ 26 ਤੋਲੇ ਸੋਨਾ ਤੇ 23000 ਦੀ ਨਕਦੀ... ਅਗਲੀ ਖ਼ਬਰ ਪਿਛਲੇ 40 ਦਿਨਾਂ ਤੋਂ ਡਿੱਗਾ ਪਲਾਹ ਦਾ ਟਰਾਂਸਫਾਰਮਰ ਨਹੀਂ ਕੀਤਾ ਗਿਆ ਠੀਕ
Ad Position 24