15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਦੇ ਬੀ.ਐਸ.ਸੀ. ਦੂਜੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-09-2025
ਪਠਾਨਕੋਟ, 26 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬੀ.ਐਸ.ਸੀ. ਦੂਜੇ ਸਮੈਸਟਰ (ਨਾਨ-ਮੈਡੀਕਲ ਤੇ ਕੰਪਿਊਟਰ ਸਾਇੰਸ) ਦੇ ਨਤੀਜੇ ਮਈ 2025 ਐਲਾਨੇ ਗਏ ਸਨ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜੇ.ਸੀ. ਕਟੋਚ ਨੇ ਦੱਸਿਆ ਕਿ ਵਸੁਧਾ ਨੇ ਬੀ.ਐਸ.ਸੀ. ਨਾਨ-ਮੈਡੀਕਲ ਸ਼੍ਰੇਣੀ 'ਚ 7.81 ਸੀ.ਜੀ.ਪੀ.ਏ. ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਤਨਿਸ਼ੇਕ ਨੇ 7.35 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਵੇਸ਼ਿਕਾ ਨੇ 6.88 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬੀ.ਐਸ.ਸੀ. ਕੰਪਿਊਟਰ ਸਾਇੰਸ ਸ਼੍ਰੇਣੀ 'ਚ ਯੋਗੇਤਾ ਨੇ 6.88 ਸੀ.ਜੀ.ਪੀ.ਏ. ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਭਾਵਿਆ ਗੁਪਤਾ ਨੇ 6.44 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਨਤੀਜਿਆਂ ਦੇ ਐਲਾਨ ਸਮੇਂ ਕਾਲਜ ਦੇ ਪਿ੍ੰਸੀਪਲ ਪ੍ਰੋ: ਜੇ.ਸੀ. ਕਟੋਚ, ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ: ਸੁਨੀਲ ਕੁਮਾਰ, ਡਾ: ਰੋਹਨ ਸਮਕਰੀਆ, ਪ੍ਰੋ: ਸਾਂਚੀ, ਪ੍ਰੋ: ਸ਼ੀਤਲ ਅਤੇ ਪ੍ਰੋ: ਗੁਰਪ੍ਰੀਤ ਕੌਰ ਮੌਜੂਦ ਸਨ | ਸਾਰੇ ਅਧਿਆਪਕਾਂ ਨੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਦਿਲੋਂ ਵਧਾਈ ਦਿੱਤੀ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਬੇਸਹਾਰਾ ਜਾਨਵਰਾਂ ਨੇ ਦਹਿਸ਼ਤ ਫੈਲਾਈ ਅਗਲੀ ਖ਼ਬਰ ਪਿ੍ੰਸੀਪਲ/ਹੈੱਡਮਾਸਟਰ ਕੇਡਰ ਯੂਨੀਅਨ ਨੇ ਅਸਿਸਟੈਂਟ ਕਮਿਸ਼ਨਰ ਨੂੰ ਹੜ੍ਹ ਪੀੜਤਾਂ ਲਈ ਸੌਂਪਿਆ ਇਕ ਲੱਖ ਦਾ ਬੈਂਕ ਡਰਾਫ਼ਟ
Ad Position 24