15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਿ੍ਕਟ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 27-09-2025
ਪਠਾਨਕੋਟ, 26 ਸਤੰਬਰ (ਸੰਧੂ)-ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਦੀ ਕਿ੍ਕਟ ਟੀਮ ਨੇ 12ਵੇਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਿ੍ਕਟ ਮੁਕਾਬਲੇ 'ਚ ਹਿੱਸਾ ਲਿਆ, ਜੋ ਕਿ ਪ੍ਰਤਾਪ ਵਰਲਡ ਸਕੂਲ ਵਿਖੇ ਆਯੋਜਿਤ ਕੀਤਾ ਗਿਆ ਸੀ | ਜੇਮਸ ਸਕੂਲ ਦੀ ਕਿ੍ਕਟ ਟੀਮ ਨੇ ਪਿਛਲੇ 2 ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪ੍ਰਭਾਵਸ਼ਾਲੀ ਜਿੱਤਾਂ ਪ੍ਰਾਪਤ ਕੀਤੀਆਂ ਤੇ ਅਗਲੇ ਕੁਆਰਟਰ ਫਾਈਨਲ 'ਚ ਜਗ੍ਹਾ ਪੱਕੀ ਕੀਤੀ | ਇਸ ਮੌਕੇ ਸਕੂਲ ਦੇ ਪ੍ਰਧਾਨ ਅਕਸ਼ੈ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਤੇ ਪਿ੍ੰਸੀਪਲ ਡਾ: ਹਿਤਾਂਸ਼ੂ ਕੁਮਾਰ ਨੇ ਕਿ੍ਕਟ ਟੀਮ ਦਾ ਸਕੂਲ 'ਚ ਸ਼ਾਨਦਾਰ ਸਵਾਗਤ ਕੀਤਾ | ਸਕੂਲ ਦੇ ਕੋਚ ਰੋਹਿਤ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਹਿਤਾਂਸ਼ੂ ਕੁਮਾਰ ਨੇ ਟੀਮ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਕੌਰ ਨੇ ਸੰਭਾਲਿਆ ਬੀ.ਡੀ.ਪੀ.ਓ. ਸੁਜਾਨਪੁਰ ਦਾ ਚਾਰਜ ਅਗਲੀ ਖ਼ਬਰ ਸ਼ਹਿਰ 'ਚ ਬੇਸਹਾਰਾ ਜਾਨਵਰਾਂ ਨੇ ਦਹਿਸ਼ਤ ਫੈਲਾਈ
Ad Position 24