15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰਪ੍ਰੀਤ ਕੌਰ ਨੇ ਸੰਭਾਲਿਆ ਬੀ.ਡੀ.ਪੀ.ਓ. ਸੁਜਾਨਪੁਰ ਦਾ ਚਾਰਜ

Ad Position 21
No active advertisement
ਅਜੀਤ ਡੈਸਕ 27-09-2025
ਸੁਜਾਨਪੁਰ 26 ਸਤੰਬਰ (ਜਗਦੀਪ ਸਿੰਘ)-ਗੁਰਪ੍ਰੀਤ ਕੌਰ ਵਲੋਂ ਬੀ.ਡੀ.ਪੀ.ਓ. ਸੁਜਾਨਪੁਰ ਦਾ ਚਾਰਜ ਸੰਭਾਲ ਲਿਆ ਗਿਆ ਹੈ | ਇਸ ਮੌਕੇ ਸਰਪੰਚ ਯੂਨੀਅਨ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਤਿਲਕ ਰਾਜ ਅੱਤਰੀ ਦੀ ਅਗਵਾਈ 'ਚ ਬੀ.ਡੀ.ਪੀ.ਓ. ਗੁਰਪ੍ਰੀਤ ਕੌਰ ਨੂੰ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਤਿਲਕ ਰਾਜ ਅੱਤਰੀ ਨੇ ਬੀ.ਡੀ.ਪੀ.ਓ. ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਪੰਚਾਂ ਦਾ ਬਣਦਾ ਮਾਣ ਭੱਤਾ ਜਲਦ ਜਾਰੀ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਕਈ ਸ਼ਰਾਰਤੀ ਅਨਸਰਾਂ ਵਲੋਂ ਪੰਚਾਇਤਾਂ ਦੀਆਂ ਜ਼ਮੀਨਾਂ ਦੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਇਨ੍ਹਾਂ ਨੂੰ ਖ਼ਾਲੀ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਇਹ ਨਾਜਾਇਜ਼ ਕਬਜ਼ੇ ਹੜ ਦੌਰਾਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਹਨ, ਇਸ ਲਈ ਇਨ੍ਹਾਂ ਦੇ ਉੱਪਰ ਬਣਦੀ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੱਡਵਾਏ ਜਾਣ | ਬੀ.ਡੀ.ਪੀ.ਓ. ਗੁਰਪ੍ਰੀਤ ਕੌਰ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਹ ਇਸ ਸੰਬੰਧ 'ਚ ਬਣਦੀ ਕਾਰਵਾਈ ਕਰਨਗੇ | ਇਸ ਮੌਕੇ ਸਰਪੰਚ ਤਰਸੇਮ ਲਾਲ, ਰਣਜੀਤ ਸਿੰਘ, ਲਾਲ ਸਿੰਘ, ਅਸ਼ੋਕ ਕੁਮਾਰ, ਬਾਬੂ ਰਾਮ, ਦਲਜੀਤ ਸਿੰਘ, ਪਿਆਰਾ ਲਾਲ, ਸ਼ਿੰਗਾਰਾ ਸਿੰਘ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੁਨੇਰਾ 'ਚ ਵਰਮਾ ਜਵੈਲਰ ਦੀ ਦੁਕਾਨ ਤੋਂ 35 ਗ੍ਰਾਮ ਸੋਨਾ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਿ੍ਕਟ ਮੁਕਾਬਲੇ ਕਰਵਾਏ
Ad Position 24