15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ੍ਰੀ ਸਾਈਾ ਕਾਲਜ ਆਫ਼ ਫਾਰਮੇਸੀ ਤੇ ਸਾਈਾ ਪੌਲੀਟੈਕਨਿਕ ਕਾਲਜ ਬਧਾਨੀ ਨੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਪਠਾਨਕੋਟ, 26 ਸਤੰਬਰ (ਸੰਧੂ)-ਸ੍ਰੀ ਸਾਈਾ ਕਾਲਜ ਆਫ਼ ਫਾਰਮੇਸੀ ਤੇ ਸਾਈਾ ਪੌਲੀਟੈਕਨਿਕ ਕਾਲਜ ਬਧਾਨੀ ਨੇ ਵਿਸ਼ਵ ਫਾਰਮੇਸੀ ਦਿਵਸ ਹਫ਼ਤਾ ਬਹੁਤ ਉਤਸ਼ਾਹ ਨਾਲ ਮਨਾਇਆ | ਗਰੁੱਪ ਚੇਅਰਮੈਨ ਐਸ.ਕੇ. ਪੁੰਜ, ਐਮ.ਡੀ., ਤਿ੍ਪਤਾ ਪੁੰਜ ਤੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਵਿਦਿਆਰਥੀ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਿਲ ਹੋਏ | ਇਸ ਮੌਕੇ ਗਰੁੱਪ ਚੇਅਰਮੈਨ ਐਸ.ਕੇ. ਪੁੰਜ ਨੇ ਕਿਹਾ ਕਿ ਫਾਰਮੇਸੀ ਦਿਵਸ ਆ ਗਿਆ ਹੈ ਅਤੇ ਇਹ ਕਿੰਨਾ ਦਿਲਚਸਪ ਸਮਾਂ ਹੈ | ਫਾਰਮੇਸੀ ਦਿਵਸ ਹਰ ਸਾਲ ਸਤੰਬਰ ਦੇ ਤੀਜੇ ਹਫ਼ਤੇ ਦੌਰਾਨ ਆਯੋਜਿਤ ਕੀਤਾ ਜਾਂਦਾ ਹੈ | ਫਾਰਮੇਸੀ ਦੇ ਵਿਦਿਆਰਥੀਆਂ ਦੁਆਰਾ ਸਹੀ ਦਵਾਈ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਉਦਘਾਟਨ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਨੇ ਕੀਤਾ | ਐਸ.ਐਸ.ਜੀ.ਆਈ. ਦੇ ਮੁੱਖ ਪ੍ਰਬੰਧ ਨਿਰਦੇਸ਼ਕ ਬਧਾਨੀ ਕੰਵਰ ਤੁਸ਼ਾਰ ਪੁੰਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਤੇ ਯੋਗ ਮੈਡੀਕਲ ਪ੍ਰੈਕਟੀਸ਼ਨਰਾਂ ਤੇ ਫਾਰਮਾਸਿਸਟਾਂ ਦੀ ਨਿਗਰਾਨੀ ਹੇਠ ਹੀ ਦਵਾਈਆਂ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਪਿ੍ੰਸੀਪਲ ਡਾ: ਰਾਜੇਸ਼ ਗੁਪਤਾ, ਪਿ੍ੰਸੀਪਲ ਮੁਕੇਸ਼ ਗੁਪਤਾ, ਡਾ: ਗਿਰੀਸ਼ ਗੁਪਤਾ ਨੀਰਜ, ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਵਾਸੀਆਂ ਵਲੋਂ ਬੇਗੋਵਾਲ ਕਸਬੇ 'ਚ ਨਵਾਂ ਟਰਾਂਸਫ਼ਾਰਮਰ ਲਗਾਉਣ ਲਈ ਮੰਤਰੀ ਦਾ ਧੰਨਵਾਦ ਅਗਲੀ ਖ਼ਬਰ ਰਾਕੇਸ਼ ਮਿਨਹਾਸ ਨੂੰ ਪਸ਼ੂ ਪਾਲਨ 'ਚ ਸ਼ਾਨਦਾਰ ਪ੍ਰਾਪਤੀਆਂ ਲਈ ਕੀਤਾ ਸਨਮਾਨਿਤ
Ad Position 24