ਪਠਾਨਕੋਟ, 26 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਦੇ ਰੈੱਡ ਰਿਬਨ ਕਲੱਬ ਨੇ ਏਡਜ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ | ਜਿਸ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ | ਰੈਲੀ ਦਾ ਉਦੇਸ਼ ਲੋਕਾਂ 'ਚ ਐਚ.ਆਈ.ਵੀ./ਏਡਜ਼ ਜਾਗਰੂਕਤਾ ਫੈਲਾਉਣਾ ਸੀ | ਇਹ ਰੈਲੀ ਪ੍ਰੋਜੈਕਟ ਅਫ਼ਸਰ ਡਾ: ਪਿ੍ਅੰਕਾ ਚੁੱਘ ਦੁਆਰਾ ਆਯੋਜਿਤ ਕੀਤੀ ਗਈ ਸੀ | ਰੈਲੀ 'ਚ ਵਿਦਿਆਰਥੀਆਂ ਨੇ ਬੈਨਰਾਂ ਤੇ ਨਾਅਰਿਆਂ ਰਾਹੀਂ ਲੋਕਾਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਅਤੇ ਇਸ ਭਿਆਨਕ ਬਿਮਾਰੀ ਬਾਰੇ ਗ਼ਲਤ ਧਾਰਨਾਵਾਂ ਨੂੰ ਦੂਰ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੇ ਇਲਾਜ ਬਾਰੇ ਜਾਣਕਾਰੀ ਵੀ ਦਿੱਤੀ ਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਦਾ ਹੈ ਤਾਂ ਉਸ ਦੀ ਸ਼ਖ਼ਸੀਅਤ ਵਿਚ ਨਿਖਾਰ ਆਉਂਦਾ ਹੈ |