15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿੰਡ ਪੱਖੋਕੇ ਟਾਹਲੀ ਸਾਹਿਬ ਬੰਨ 'ਤੇ ਡੀਜ਼ਲ ਤੇ ਟਰੈਕਟਰਾਂ ਸਮੇਤ ਸੇਵਾ ਨਿਭਾਉਣ ਵਾਲੇ ਹਰਿਆਣੇ ਦੇ ਕਿਸਾਨ ਸਨਮਾਨਿਤ

Ad Position 21
No active advertisement
ਅਜੀਤ ਡੈਸਕ 27-09-2025
ਡੇਰਾ ਬਾਬਾ ਨਾਨਕ, 26 ਸਤੰਬਰ (ਹੀਰਾ ਸਿੰਘ ਮਾਂਗਟ)-ਪਿੰਡ ਪੱਖੋਕੇ ਟਾਹਲੀ ਸਾਹਿਬ ਨਜ਼ਦੀਕ ਧੁੱਸੀ ਬੰਨ 'ਤੇ ਪਾੜ ਪੈਣ ਕਾਰਨ ਕਿਸਾਨਾਂ ਦੀ ਕਈ ਏਕੜ ਜ਼ਮੀਨ ਵਿਚ ਰੇਤਾ ਭਰ ਗਿਆ ਸੀ, ਜਿਸ ਰੇਤੇ ਨੂੰ ਹਟਾਉਣ ਵਾਸਤੇ ਤੇ ਧੁੱਸੀ ਬੰਨ ਨੂੰ ਪੂਰਨ ਵਾਸਤੇ ਵੱਖ-ਵੱਖ ਸੰਸਥਾਵਾਂ ਵਲੋਂ ਪਿੰਡ ਪੱਖੋਕੇ ਦੇ ਕਿਸਾਨਾਂ ਦਾ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਧੁੱਸੀ ਬੰਨ੍ਹ ਨੂੰ ਬਣਨ ਤੇ ਕਿਸਾਨਾਂ ਦੀਆਂ ਜ਼ਮੀਨਾਂ ਉੱਤੋਂ ਰੇਤਾ ਹਟਾਉਣ ਲਈ ਪਿਛਲੇ ਕਈ ਦਿਨਾਂ ਤੋਂ ਆਪਣੇ ਟਰੈਕਟਰਾਂ ਅਤੇ ਡੀਜ਼ਲ ਨਾਲ ਕਿਸਾਨਾਂ ਦੀ ਮਦਦ ਕਰਨ ਵਾਲੇ ਹਰਿਆਣੇ ਦੇ ਕਿਸਾਨਾਂ ਨੂੰ ਅੱਜ ਪਿੰਡ ਪੱਖੋਕੇ ਟਾਹਲੀ ਸਾਹਿਬ ਦੇ ਕਿਸਾਨਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪਿੰਡ ਪੱਖੋਕੇ ਟਾਹਲੀ ਸਾਹਿਬ ਦੀ ਕਮੇਟੀ ਦੇ ਕਿਸਾਨ ਆਗੂ ਗੁਰਨਾਮ ਸਿੰਘ, ਦਰਸ਼ਨ ਸਿੰਘ ਤੇ ਸੋਨੂੰ ਰੰਧਾਵਾ ਨੇ ਦੱਸਿਆ ਕਿ ਪਿੰਡ ਬਾੜਾ ਜ਼ਿਲ੍ਹਾ ਫਤਿਆਬਾਦ ਹਰਿਆਣਾ ਦੇ ਸਮੂਹ ਕਿਸਾਨ ਭਰਾਵਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਆਪਣੇ ਟਰੈਕਟਰਾਂ ਸਮੇਤ ਆਪਣੇ ਕੋਲੋਂ ਡੀਜ਼ਲ ਫੂਕ ਕੇ ਪਿੰਡ ਪੱਖੋਕੇ ਟਾਹਲੀ ਸਾਹਿਬ ਦੇ ਕਿਸਾਨਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਪਿਆਰ ਸਿੰਘ, ਦੀਪਾ ਸਿੰਘ, ਦਲਜੀਤ ਸਿੰਘ, ਜਗਜੀਤ ਸਿੰਘ, ਤਾਜ ਸਿੰਘ, ਗੁਰਕੀਰਤ ਸਿੰਘ, ਜਗਦੀਪ ਸਿੰਘ, ਹਰਜਿੰਦਰ ਸਿੰਘ, ਰਵੀ ਸਿੰਘ, ਇੰਦਰਜੀਤ ਸਿੰਘ, ਬਲਜਿੰਦਰ ਸਿੰਘ ਤੇ ਰਾਜੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਸ਼ੈਸਨ 'ਚ ਹੜ੍ਹ ਪੀੜਤਾਂ ਲਈ ਮਾਰਿਆ ਹਾਅ ਦਾ ਨਾਅਰਾ ਅਗਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ- ਪੀ. ਕੇ. ਯੂ.
Ad Position 24