ਫ਼ਤਹਿਗੜ੍ਹ ਚੂੜੀਆਂ, 26 ਸਤੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਪੱਬਾਂਰਾਲੀ ਕਲਾਂ ਦੀ ਕਰੀਬ 62 ਸਾਲਾ ਅÏਰਤ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ ਹੈ | ਮਿ੍ਤਕ ਅÏਰਤ ਸਵਰਨ ਕੌਰ ਪਤਨੀ ਮਹਿੰਦਰ ਸਿੰਘ ਦੀ ਨੂੰ ਹ ਸੰਦੀਪ ਕੌਰ ਤੇ ਲੜਕੀ ਕੁਲਵਿੰਦਰ ਕੌਰ ਨੇ ਹੋਰਨਾਂ ਸਮੇਤ ਦੱਸਿਆ ਕਿ ਉਨ੍ਹਾਂ ਦੀ ਮਾਤਾ ਸਵਰਨ ਕੌਰ ਸਵੇਰੇ ਕਰੀਬ 9 ਵਜੇ ਦਵਾਈ ਲੈਣ ਤੇ ਤਲਵੰਡੀ ਰਾਮਾ ਬੈਂਕ 'ਚੋਂ ਪੈਨਸ਼ਨ ਕਢਵਾਉਣ ਗਏ ਸਨ | ਉਪਰੰਤ ਕਰੀਬ 2 ਵਜੇ ਤੋਂ ਬਾਅਦ ਉਨ੍ਹਾਂ ਦੀ ਮਾਤਾ ਦਾ ਮੋਬਾਈਲ ਫ਼ੋਨ ਬੰਦ ਹੋ ਗਿਆ | ਉਨ੍ਹਾਂ ਨੇ ਸ਼ਾਮ ਪੈਣ 'ਤੇ ਮਾਤਾ ਦਾ ਥਹੁ ਪਤਾ ਲਗਾਉਣ ਲਈ ਰਿਸ਼ਤੇਦਾਰਾਂ ਅਤੇ ਇਧਰ-ਉਧਰ ਫ਼ੋਨ ਲਗਾਉਣੇ ਸ਼ੁਰੂ ਕਰ ਦਿੱਤੇ, ਪਰ ਕਿਸੇ ਵੀ ਪਾਸਿਓਾ ਕੋਈ ਪਤਾ ਸੁਰ ਨਹੀਂ ਲੱਗਾ, ਜਦ ਕਿ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ | ਰਾਤ ਬੀਤ ਜਾਣ ਉਪਰੰਤ ਸਵੇਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਮਾਤਾ ਸਵਰਨ ਕੌਰ ਦੀ ਲਾਸ਼ ਮਾਲੇਵਾਲ ਪੁਲ ਦੇ ਨੇੜੇ ਪਈ ਹੋਈ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮਾਲੇਵਾਲ ਪੁਲ ਦੇ ਨੇੜੇ ਜਾ ਕੇ ਦੇਖਿਆ ਤਾਂ ਵਾਕਿਆ ਹੀ ਉਨ੍ਹਾਂ ਦੀ ਮਾਤਾ ਦੀ ਲਾਸ਼ ਸੀ | ਇਸ ਉਪਰੰਤ ਮੌਕੇ 'ਤੇ ਪਹੁੰਚੀ ਫ਼ਤਹਿਗੜ੍ਹ ਚੂੜੀਆਂ ਦੀ ਪੁਲਿਸ ਵਲੋਂ ਜਾਣਕਾਰੀ ਇਕੱਤਰ ਕਰ ਕੇ 174 ਦੀ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਮਿ੍ਤਕ ਸਵਰਨ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਨ ਲਈ ਬਟਾਲਾ ਵਿਖੇ ਲਿਜਾਇਆ ਗਿਆ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜਾਹਿਰ ਕੀਤਾ ਕਿ ਉਨ੍ਹਾਂ ਦੀ ਮਾਤਾ ਦਾ ਕਿਸੇ ਵਲੋਂ ਕਤਲ ਕੀਤਾ ਗਿਆ ਹੈ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮਾਤਾ ਸਵਰਨ ਕੌਰ ਦੀ ਮੌਤ ਦੀ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ |